ਪੰਜਾਬ

punjab

ETV Bharat / state

ਪੀਐੱਮ ਮੋਦੀ ਦੇ ਪ੍ਰੋਗਰਾਮ 'ਮਨ ਕੀ ਬਾਤ' ਦਾ ਲੋਕਾਂ ਨੇ ਕੀਤਾ ਵਿਰੋਧ

ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਇੱਕ ਪਾਸੇ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਲੋਕਾਂ 'ਚ ਵੀ ਭਾਰੀ ਰੋਸ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੇ ਪੀਐੱਮ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਦਾ ਵਿਰੋਧ ਕੀਤਾ। ਲੋਕਾਂ ਨੇ ਕਿਹਾ ਕਿ ਜਿਹੜਾ ਪ੍ਰਧਾਨ ਮੰਤਰੀ ਕਿਸਾਨਾਂ ਤੇ ਲੋਕਾਂ ਦੀ ਬਾਤ ਨਹੀਂ ਸੁਣ ਸਕਦਾ, ਅਸੀਂ ਉਸ ਵੀ ਉਸ ਦੇ ਮਨ ਕੀ ਬਾਤ ਨਹੀਂ ਸੁਣ ਸਕਦੇ।

ਪੀਐਮ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ
ਪੀਐਮ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ

By

Published : Jan 11, 2021, 8:14 AM IST

ਸ੍ਰੀ ਮੁਕਤਸਰ ਸਾਹਿਬ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ।

ਹੁਣ ਕਿਸਾਨਾਂ ਦੇ ਨਾਲ-ਨਾਲ ਆਮ ਲੋਕ ਵੀ ਖੇਤੀ ਕਾਨੂੰਨ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਦੇ ਚਲਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੇ ਪੀਐਮ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਦਾ ਵਿਰੋਧ ਕੀਤਾ।

ਵਿਕਾਸ ਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਦੀ ਬਾਤ ਦਾ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬੀਤੇ ਇੱਕ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਧਰਨੇ ਦੇ ਰਹੇ ਹਨ। ਪੀਐਮ ਮੋਦੀ ਉਨ੍ਹਾਂ ਦੇ ਮਨ ਕੀ ਬਾਤ ਜਾਨਣ ਦੀ ਬਜਾਏ ਆਪਣੇ ਮਨ ਕੀ ਬਾਤ ਦੇਸ਼ ਵਾਸੀਆਂ ਨੂੰ ਸੁਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਪ੍ਰਧਾਨ ਮੰਤਰੀ ਕਿਸਾਨਾਂ ਤੇ ਲੋਕਾਂ ਦੀ ਬਾਤ ਨਹੀਂ ਸੁਣ ਸਕਦਾ, ਅਸੀਂ ਉਸ ਦੀ ਮਨ ਕੀ ਬਾਤ ਨਹੀਂ ਸੁਣ ਸਕਦੇ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ABOUT THE AUTHOR

...view details