ਸ੍ਰੀ ਮੁਕਤਸਰ ਸਾਹਿਬ:ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇੱਕ ਪਾਸੇ ਰਾਜਨੀਤੀਕ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇੇ ਹੀ ਦੂਜੇ ਪਾਸੇ ਆਮ ਲੋਕਾਂ ਵੱਲੋਂ ਵੀ ਆਪੋ-ਆਪਣ ਢੰਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਰੋਸ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ - ਪੰਜਾਬ
ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਿਆ ਜਾ ਰਿਹਾ ਹੈ। ਇਸ ਮਹਿੰਗਾਈ ਲਈ ਲੋਕਾਂ ਵੱਲੋਂ ਕੇਂਦਰ ਦੀ ਸਰਕਾਰ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
ਉੱਥੇ ਪੈਟਰੋਲ ਪੰਪ ਉੱਤੇ ਪੈਟਰੋਲ-ਡੀਜ਼ਲ ਲੈਣ ਆਏ ਲੋਕਾਂ ਨੇ ਕਿਹਾ, ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਰਹੀ। ਜੋ ਆਮ ਲੋਕਾਂ ਦੀ ਜੇਬ ਤੋਂ ਬਾਹਰ ਹੁੰਦੀਆਂ ਨਜ਼ਰ ਆ ਰਹੀਆ ਹਨ।
ਲੋਕਾਂ ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ ਕੁਝ ਵੱਡੇ ਘਰਾਣਿਆ ਨੂੰ ਲਾਭ ਦੇਣ ਲਈ ਦੇੇਸ਼ ਵਿੱਚ ਮਹਿੰਗਾਈ ਕਰ ਰਹੀ ਹੈ। ਜਿਸ ਕਰਕੇ ਅੱਜ ਦੇਸ਼ ਦਾ ਹਰ ਨਾਗਰਿਕ ਪ੍ਰੇਸ਼ਾਨ ਹੈ। ਲੋਕਾਂ ਦਾ ਕਹਿਣਾ ਹੈ, ਕਿ ਇੱਕ ਤਾਂ ਪਹਿਲਾਂ ਵੀ ਕੋਰੋਨਾ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਹੈ, ਤੇ ਦੂਜੇ ਦੇਸ਼ ਵਿੱਚ ਲਗਾਤਾਰ ਹੋ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ:ਬੀਜੇਪੀ ਲੀਡਰਾਂ ਦਾ ਘਿਰਾਓ ਕਰਨ ਵਾਲੇ 153 ਕਿਸਾਨ 'ਤੇ ਪੁਲਿਸ ਨੇ ਕੀਤੇ ਪਰਚੇ, ਚੱਕਾ ਜਾਮ