ਅਬੋਹਰ: ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਨੀਲ ਜਾਖੜ ਦੀ ਸਾਊਥ ਐਵੇਨਿਊ ਸਥਿਤ ਕੋਠੀ 'ਤੇ ਹਮਲਾ ਹੋਣ ਜਾ ਜਾਣਕਾਰੀ ਮਿਲੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਕੋਠੀ 'ਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ।
ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਲੀਡਰ ਰਮੇਸ਼ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਜਦੋਂ ਹਮਲਾ ਕੀਤਾ ਗਿਆ ਉਦੋਂ ਰਮੇਸ਼ ਸੋਨੀ ਨਸ਼ੇ ਵਿੱਚ ਸੀ।