ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਮੁਕਤਸਰ ਦੇ ਪਿੰਡ ਕੋਠੇ ਰਣ ਸਿੰਘ ਵਾਲਾ ਵਿੱਚ ਜ਼ਮੀਨੀ ਵਿਵਾਦ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਅਤੇ ਉਸ ਦੇ ਪੁੱਤ ਨਾਲ ਕੁੱਟਮਾਰ ਕੀਤੀ। ਪਿੰਡ ਕੋਠੇ ਰਣ ਸਿੰਘ ਵਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਦਾ ਚੌਕੀ ਪੁਲਿਸ ਉੱਤੇ ਪਿੰਡ ਦੀ ਹੀ ਇੱਕ ਮਹਿਲਾ ਅਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲਗੇ ਹਨ। ਕੁੱਟਮਾਰ ਕੀਤੇ ਜਾਣ ਕਾਰਨ ਮਹਿਲਾ ਅਤੇ ਉਸ ਦਾ ਪੁੱਤਰ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਦੋਹਾਂ ਨੂੰ ਮੁਕਤਸਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਦਾਖਲ ਕਰਵਾਇਆ ਗਿਆ ਹੈ।
ਜ਼ਮੀਨੀ ਝਗੜੇ 'ਚ ਪੁਲਿਸ ਨੇ ਮਾਂ-ਪੁੱਤ ਨਾਲ ਕੀਤੀ ਕੁੱਟਮਾਰ - ਪਿੰਡ ਕੋਠੇ ਰਣਸਿੰਘ ਵਾਲਾ ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਠੇ ਰਣਸਿੰਘ ਵਾਲਾ ਵਿਖੇ ਇੱਕ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਦਾ ਚੌਕੀ ਪੁਲਿਸ ਵੱਲੋਂ ਇੱਕ ਮਹਿਲਾ ਅਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪਾਸੇ ਪੁਲਿਸ ਆਪਣੇ ਉੱਤੇ ਲਗੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਪੀੜਤ ਮਹਿਲਾ ਅਤੇ ਉਸ ਦੇ ਪੁੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀਆਂ ਦੇ ਨਾਲ 5 ਕਨਾਲਾਂ ਨੂੰ ਲੈ ਕੇ ਜ਼ਮੀਨੀ ਵਿਵਾਦ ਹੈ। ਇਸ ਜ਼ਮੀਨ ਦੀ ਮਿਣਤੀ ਹੋਣੀ ਹੈ ਅਤੇ ਵਿਰੋਧੀ ਧਿਰ ਇਸ ਵਿੱਚ ਦਖ਼ਲ ਦੇ ਰਿਹਾ ਹੈ। ਉਨ੍ਹਾਂ ਨੇ ਇਸ ਬਾਰੇ ਦੋਦਾ ਚੌਕੀ 'ਚ ਦੋ ਵਾਰ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਉਲਟ ਪੁਲਿਸ ਨੇ ਵਿਰੋਧੀ ਧਿਰ ਦੀ ਸ਼ਿਕਾਇਤ 'ਤੇ ਚੌਂਕੀ ਲਿਜਾ ਕੇ ਉਸ ਦੀ ਮਾਂ ਅਤੇ ਉਸ ਨਾਲ ਕੁੱਟਮਾਰ ਕੀਤੀ। ਮਲਕੀਤ ਨੇ ਦੱਸਿਆ ਪੁਲਿਸ ਦੇ ਦਬਾਅ ਕਰਕੇ ਸਿਵਲ ਹਸਪਤਾਲ ਵਿੱਚ ਵੀ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਨਸਾਫ਼ ਦੀ ਮੰਗ ਕਰਦਿਆ ਪੁਲਿਸ ਅਤੇ ਵਿਰੋਧੀ ਧਿਰ ਉੱਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਦੋਦਾ ਚੌਕੇ ਦੇ ਇੰਚਾਰਜ ਬਸ਼ੀਰ ਸਿੰਘ ਨੇ ਪੁਲਿਸ 'ਤੇ ਲਗੇ ਇਸ ਦੋਸ਼ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਲਕੀਤ ਸਿੰਘ ਮਾਨਸਿਕ ਤੌਰ 'ਤੇ ਪਰੇਸ਼ਾਨ ਵਿਅਕਤੀ ਹੈ। ਉਹ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦੇ ਘਰ ਗਏ ਸੀ ਪਰ ਉਨ੍ਹਾਂ ਨੇ ਕੁੱਟਮਾਰ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਹੈ ਅਤੇ ਪੁਲਿਸ ਵੱਲੋਂ ਦੋਹਾਂ ਧਿਰਾਂ ਨੂੰ ਇਸ ਮਾਮਲੇ ਨੂੰ ਅਦਾਲਤ 'ਚ ਨਿਪਟਾ ਲੈਣ ਦੀ ਹਿਦਾਇਤ ਦਿੱਤੀ ਗਈ ਸੀ।