ਸ੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਦੇਖਦਿਆਂ ਸ੍ਰੀਮਤੀ ਡੀ.ਸੁਡਰਵਿਲੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਖਤੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਐਸ.ਐਸ.ਪੀ ਜੀ ਨੇ ਕਿਹਾ ਕਿ ਜਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੇ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗਭੀਰਤਾ ਨਾਲ ਲੈਦੇ ਹੋਏ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਬਿਨ੍ਹਾਂ ਮਾਸਕ ਪਾਏ ਨਿਕਲੇਗਾ ਤਾਂ ਉਸ ਦਾ ਚਲਾਨ ਕਰਨ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਿਨ੍ਹਾਂ ਮਾਸਕ ਪਾਏ ਘੁੰਮਣ ਵਾਲਿਆ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਐਸ.ਐਸ.ਪੀ ਜੀ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ/ਕਾਲਜ਼ਾਂ ‘ਚ ਜਗਰੂਕ ਕਰ ਰਹੀਆ ਹਨ ਅਤੇ ਮੁਫ਼ਤ ‘ਚ ਮਾਸਕ ਵੰਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਪ੍ਰਸਾਸ਼ਨਿਕ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਬਜ਼ੀ ਮੰਡੀ ਅੰਦਰ ਦੁਕਾਨਦਾਰ ਸਾਫ਼ ਸਫ਼ਾਈ ਰੱਖਣ ਅਤੇ ਖਰੀਰਦਾਰ ਹਮੇਸ਼ਾ 2 ਗਜ ਦੀ ਦੂਰੀ ਬਣਾ ਕੇ ਰੱਖਣ।