ਕੈਪਟਨ ਦੇ ਚੋਣ ਮੈਨੀਫ਼ੈਸਟੋ ਦੇ ਵਾਅਦੇ ਸਿਰਫ਼ ਗੱਲਾਂ ਹੀ ਹਨ: ਪਰਕਾਸ਼ ਸਿੰਘ ਬਾਦਲ - Prakash Singh badal
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦਾ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਿਆ ਤੇ ਨਾਲ ਹੀ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ।
ਪਰਕਾਸ਼ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦੌਰੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਦਾ ਦੌਰਾ ਕੀਤਾ। ਪਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੈਪਟਨ ਵਲੋਂ ਲੋਕਾਂ ਨਾਲ ਚੋਣ ਮੈਨੀਫ਼ੈਸਟੋ ਦੇ ਕੀਤੇ ਵਾਅਦੇ ਸਿਰਫ਼ ਵਿਖਾਵੇ ਦੀਆਂ ਗੱਲਾਂ ਹੀ ਹਨ।
ਪਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਬਾਰੇ ਬੋਲਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਹੀ ਲੋਕਾਂ ਦੀ ਸਾਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਵਿਖੇ ਇਤਿਹਾਸਕ ਡਿਉੜੀ ਢਾਉਣ ਦੇ ਬਾਰੇ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ।
Last Updated : Apr 2, 2019, 7:04 PM IST