ਪੰਜਾਬ

punjab

ਪਿੰਡ ਲੰਬੀ 'ਚ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ, ਸਸਕਾਰ ਵਾਲੀ ਥਾਂ 'ਤੇ ਬਣੇਗੀ ਯਾਦਗਾਰ

By

Published : Apr 27, 2023, 9:53 AM IST

Updated : Apr 27, 2023, 2:24 PM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੰਬੀ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਫਿਰ ਇਸੇ ਥਾਂ ਉੱਤੇ ਪਰਕਾਸ਼ ਸਿੰਘ ਬਾਦਲ ਦੀ ਯਾਦਗਾਰ ਸਮਾਰਕ ਬਣਾਈ ਜਾਵੇਗੀ।

funeral of the Former Chief Minister Parkash Singh Badal
funeral of the Former Chief Minister Parkash Singh Badal

ਪਿੰਡ ਲੰਬੀ 'ਚ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ, ਸਸਕਾਰ ਵਾਲੀ ਥਾਂ 'ਤੇ ਬਣੇਗੀ ਯਾਦਗਾਰ

ਸ੍ਰੀ ਮੁਕਤਸਰ ਸਾਹਿਬ: ਮਰਹੂਮ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੰਬੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਖੇਤ ਵਿੱਚ ਅੰਤਿਮ ਸਸਕਾਰ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਘਰ 'ਚ ਰੱਖਿਆ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਸ ਦੀ ਦੇਹ ਨੂੰ ਟਰੈਕਟਰ ਵਿਚ ਘਰ ਤੋਂ ਖੇਤ (ਜਿੱਥੇ ਅੰਤਿਮ ਸੰਸਕਾਰ ਕੀਤਾ ਜਾਵੇਗਾ) ਲਿਜਾਇਆ ਜਾਵੇਗਾ। ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ 'ਤੇ ਫਖਰ-ਏ-ਕੌਮ ਲਿਖਿਆ ਗਿਆ ਹੈ।

ਪਿੰਡ ਵਿੱਚ ਬਣਾਈ ਜਾਵੇਗੀ ਯਾਦਗਾਰ:ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਪਰਕਾਸ਼ ਸਿੰਘ ਬਾਦਲ ਦਾ ਸਸਕਾਰ ਕੀਤਾ ਜਾ ਰਿਹਾ ਹੈ, ਉਥੇ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਵੀ ਬਣਾਈ ਜਾਵੇਗੀ। ਇਹ ਯਾਦਗਾਰ ਪਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀ ਆਉਣ ਵਾਲੀ ਪੀੜ੍ਹੀ ਲਈ ਬਣਾਈ ਜਾ ਰਹੀ ਹੈ, ਤਾਂ ਜੋ ਉਹ ਪਰਕਾਸ਼ ਸਿੰਘ ਬਾਦਲ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ।

ਮੁੱਖ ਮੰਤਰੀ ਸਣੇ ਹੋਰ ਕਈ ਵੱਡੇ ਨੇਤਾ ਹੋਣਗੇ ਸ਼ਾਮਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬਾਦਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਇਸ ਤੋਂ ਇਲਾਵਾ ਅੰਤਿਮ ਸਸਕਾਰ 'ਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਭਾਜਪਾ ਪ੍ਰਧਾਨ ਜੇਪੀ ਨੱਡਾ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਹੰਸ ਰਾਜ ਹੰਸ, ਮਨਜਿੰਦਰ ਸਿੰਘ ਸਿਰਸਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸ਼ਰਦ ਪਵਾਰ, ਪ੍ਰਫੁੱਲ ਪਟੇਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਹੁੱਡਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚ ਸਕਦੇ ਹਨ। ਅੰਤਿਮ ਸਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪੀਐਮ ਮੋਦੀ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚੇ:ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 28 ਸਥਿਤ ਅਕਾਲੀ ਦਲ ਦੇ ਦਫਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਦਰਸ਼ਨ ਅਤੇ ਸ਼ਰਧਾਂਜਲੀ ਦੇਣ ਪਹੁੰਚੇ। ਪੀਐਮ ਮੋਦੀ ਤੋਂ ਇਲਾਵਾ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ, ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ, ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ, ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ, ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਕਈ ਸਿਆਸੀ ਦਿੱਗਜ ਪਹੁੰਚੇ।

ਇਹ ਵੀ ਪੜ੍ਹੋ:Parkash Singh Badal Passed Away: ਦੇਹਾਂਤ ਮਗਰੋਂ ਪਾਰਟੀ ਲਈ ਵੱਡੇ ਸਵਾਲ ਖੜ੍ਹੇ ਗਏ ਬਾਬਾ ਬਾਦਲ !

Last Updated : Apr 27, 2023, 2:24 PM IST

ABOUT THE AUTHOR

...view details