ਸ੍ਰੀ ਮੁਕਤਸਰ ਸਾਹਿਬ: ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵੱਲੋਂ ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਦਿੱਤੇ ਸੰਘਰਸ਼ ਪ੍ਰੋਗਰਾਮ ਤਹਿਤ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਖਿਲਾਫ਼ ਮੁਲਾਜ਼ਮ ਮੰਗਾਂ ਨੂੰ ਨਾ ਮੰਨਣ ’ਤੇ ਰੋਸ ਜਤਾਉਂਦਿਆਂ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮ ਮੰਗਾਂ ਨੂੰ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ 23 ਸਾਲ ਪ੍ਰਮੋਸ਼ਨ ਸਕੇਲ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ, 6ਵਾਂ ਪੇ ਕਮਿਸ਼ਨ 1-1-2016 ਤੋਂ ਲਾਗੂ ਕੀਤਾ ਜਾਵੇ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਏਰੀਆ ਜਲਦ ਲਾਗੂ ਕੀਤਾ ਜਾਵੇ, ਪੇ ਬੈਂਡ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਨੂੰ ਰੈਗੂਲਰ ਸਕੇਲ ਦਿੱਤਾ ਜਾਵੇ ਅਤੇ ਮੁਲਾਜ਼ਮ ਮਾਰੂ ਨੀਤੀ ਤਹਿਤ ਸਰਕਾਰੀ ਥਰਮਲਾਂ ਨੂੰ ਚਾਲੂ ਕੀਤਾ ਜਾਵੇ ਅਤੇ ਥਰਮਲਾਂ ਦੀ ਜਗਾ ਵੇਚਣੀ ਵੀ ਬੰਦ ਕੀਤੀ ਜਾਵੇ।