ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸੰਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਸੌਂਪਿਆ 10 ਲੱਖ ਦਾ ਚੈੱਕ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸਹਾਇਕ ਐਡਵੋਕੇਟ ਜਨਰਲ ਸੰਦੀਪ ਸਿੰਘ ਮਾਨ ਦੀ ਮੌਤ ਦਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਦੀਪ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਫੰਡ ਰਾਹਤ 'ਚੋਂ 10 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।
ਐਡਵੋਕੇਟ ਜਨਰਲ ਅਤੁਲ ਨੰਦਾ
ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਸੰਦੀਪ ਸਿੰਘ ਮਾਨ ਬਹੁਤ ਹੀ ਕਾਬਿਲ ਵਕੀਲ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਸਗੋਂ ਉਨ੍ਹਾਂ ਦੇ ਦਫ਼ਤਰ ਨੇ ਵੀ ਇਕ ਹੋਣਹਾਰ ਸਾਥੀ ਗੁਆ ਲਿਆ ਹੈ। ਇਸ ਦੇ ਨਾਲ ਹੀ ਦਫ਼ਤਰ ਵੱਲੋਂ ਵੀ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ।