ਸ੍ਰੀ ਮੁਕਤਸਰ ਸਾਹਿਬ : ਪਾਣੀ ਦੀ ਕੀਮਤ ਵਸੂਲੀ ਅੰਦੋਲਨ ਤਹਿਤ ਸਿਮਰਜੀਤ ਬੈਂਸ ਨੇ ਜ਼ਿਲ੍ਹੇ ਵਿੱਚ ਪਹੁੰਚ ਕੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।
ਕਾਂਗਰਸ ਅਤੇ ਅਕਾਲੀਆਂ ਕਾਰਨ ਤਬਾਹੀ ਦੀ ਕਗਾਰ ਤੇ ਪੰਜਾਬ : ਸਿਮਰਜੀਤ ਬੈਂਸ - congress
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਜੇ। ਸਿਮਰਜੀਤ ਬੈਂਸ ਵੱਲੋਂ ਹੋਰਨਾਂ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ।
ਇਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਪੰਜਾਬ ਤਬਾਹੀ ਦੀ ਕਗਾਰ ਉੱਤੇ ਖੜ੍ਹਾ ਹੈ। ਇਸ ਦੇ ਲਈ ਉਨ੍ਹਾਂ ਨੇ ਪਿਛਲੀ ਬਾਦਲ ਸਰਕਾਰ ਵੱਲੋਂ 10 ਸਾਲ ਅਤੇ ਸੂਬੇ ਦੀ ਮੌਜ਼ੂਦਾ ਕਾਂਗਰਸ ਸਰਕਾਰ ਦੇ 2 ਸਾਲਾਂ ਦੇ ਰਾਜ ਨੂੰ ਜ਼ਿੰਮੇਵਾਰ ਦੱਸਿਆ।
ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨਾਲੋਂ ਚਾਰ ਕਦਮ ਹੋਰ ਵੱਧ ਕੇ ਮੌਜ਼ੂਦਾ ਕਾਂਗਰਸ ਸਰਕਾਰ ਸੂਬੇ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹੱਕ ਦਿਵਾਉਣੇ ਹਨ ਤਾਂ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਪੰਜਾਬ ਦਾ ਕੀਮਤੀ ਪਾਣੀ ਦੂਜੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਜੋ ਕਿ ਪੰਜਾਬੀਆਂ ਦਾ ਕਾਨੂੰਨੀ ਹੱਕ ਹੈ। ਜੇਕਰ ਸਾਡੇ ਸੂਬੇ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਇਹ ਜ਼ਰੂਰੀ ਹੈ ਕਿ ਉਸ ਦੀ ਕੀਮਤ ਵਸੂਲੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਮਾਮਲੇ ਉੱਤੇ ਬੋਲਦਿਆਂ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੁਰੰਤ ਛੱਡ ਦੇਣੀ ਚਾਹੀਦੀ ਹੈ।