ਪੰਜਾਬ

punjab

ETV Bharat / state

ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੀ ਯਾਦ 'ਚ ਕਰਵਾਈ ਗਈ ਮਿੰਨੀ ਮੈਰਾਥਨ ਦੌੜ

ਸ੍ਰੀ ਮੁਕਤਸਰ ਸਾਹਿਬ 'ਚ ਪੰਜਾਬ ਪੁਲਿਸ ਵੱਲੋਂ ਸ਼ਹੀਦ ਹੋਏ ਮੁਲਾਜ਼ਮਾਂ ਦੀ ਯਾਦ ਵਿੱਚ ਸਮਰਿਪਤ ਮਿੰਨੀ ਮੈਰਾਥਨ ਦੌੜ ਕਰਵਾਈ ਗਈ ਜਿਸ ਵਿੱਚ ਜੇਤੂ ਮੁਲਾਜ਼ਮਾਂ ਨੂੰ ਇਨਾਮ ਵੀ ਦਿੱਤੇ ਗਏ।

ਫੋਟੋ

By

Published : Oct 19, 2019, 7:52 PM IST

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਮਿੰਨੀ ਮੈਰਾਥਨ ਦੌੜ ਕਰਵਾਈ ਗਈ, ਜੋ ਗੁਰੂ ਗੋਬਿੰਦ ਸਟੇਡੀਅਮ ਤੋਂ ਸ਼ੁਰੂ ਹੋ ਕੇ ਕੋਟਕਪੁਰਾ ਬਠਿੰਡਾ ਬਾਇਪਾਸ 'ਤੇ ਖ਼ਤਮ ਕੀਤੀ ਗਈ। ਇਸ ਵਿੱਚ ਸ਼ਹਿਰ ਭਰ ਦੇ ਛੋਟੇ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਤੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਮੈਰਾਥਨ ਦੌੜ ਨੂੰ ਐਸ.ਐਸ.ਪੀ ਮੁਕਤਸਰ ਰਾਜ ਬਚਨ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੋੜ ਦੀ ਹਰ ਕੈਟਾਗਰੀ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੇ ਜੇਤੂਆਂ ਨੂੰ ਇਨਾਮ ਦੇ ਰੂਪ ਵਿੱਚ ਨਕਦ ਰਾਸ਼ੀ, ਮੈਡਲ ਅਤੇ ਨਾਲ ਹੀ ਪ੍ਰਸ਼ੰਸਾ ਪੱਤਰ ਦਿੱਤੇ ਗਏ।

ਵੀਡੀਓ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਦੀ ਜੋ ਮਿੰਨੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਸੀ।ਇਹ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ ਜਿਨ੍ਹਾਂ ਦਾ ਸ਼ਹੀਦੀ ਦਿਹਾੜਾ ਅਕਤੂਬਰ ਮਹੀਨੇ ਵਿੱਚ ਪੰਜਾਬ ਪੁਲਿਸ ਵੱਲੋਂ ਮਨਾਇਆ ਜਾਂਦਾ ਹੈ ਇਹ ਮੈਰਾਥਨ ਦੌੜ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਇੱਕ ਸ਼ਰਧਾਂਜਲੀ ਹੈ। ਵੱਖ ਵੱਖ ਉਮਰ ਵਰਗ ਦੇ ਲੋਕਾਂ ਨੇ ਇਸ ਦੌੜ ਵਿੱਚ ਹਿੱਸਾ ਲਿਆ।

ਸੱਤਪਾਲ ਸਿੰਘ ਨੇ ਦੱਸਿਆ ਕਿ ਸਾਡੇ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਨਾਲ ਬੱਚਿਆਂ ਵਿਚ ਖੇਡਾਂ ਖੇਡਣ ਦੀ ਇੱਛਾ ਨੂੰ ਜਗਾਇਆ ਜਾਂਦਾ ਹੈ ਤੇ ਖੇਡਾਂ ਖੇਡਣ ਨਾਲ ਅਸੀਂ ਮਾਨਸਿਕ ਤੇ ਸ਼ਰੀਰਕ ਤੌਰ 'ਤੇ ਤੰਦਰੁਸਤ ਰਹਿੰਦੇ ਹਾਂ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਹਾਕੀ ਦੀ ਅਕੈਡਮੀ ਵੀ ਖੋਲ੍ਹੀ ਹੋਈ ਹੈ ਜਿਸ ਵਿੱਚ ਛੋਟੀ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਜਿਨ੍ਹਾਂ ਦੀ ਉਮਰ 14 ਸਾਲ ਤੋਂ ਘੱਟ ਹੈ ਉਨ੍ਹਾਂ ਨੂੰ ਹਾਕੀ ਸਿਖਾ ਰਹੇ ਹਨ।

ਖਿਡਾਰੀ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੈਰਾਥਨ ਦੌੜਾਂ ਹਰ ਸਾਲ ਹੋਣੀਆ ਚਾਹੀਦੀਆਂ ਹਨ ਜਿਸ ਨਾਲ ਨੌਜਵਾਨ ਤੇ ਆਉਣ ਵਾਲੀਆਂ ਪੀੜੀਆਂ ਨਸ਼ੇ ਤੋਂ ਦੂਰ ਰਹਿ ਸਕਣ।

For All Latest Updates

ABOUT THE AUTHOR

...view details