ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਰੋਕ-ਰੋਕ ਕੇ ਪੈ ਰਹੇ ਮੀਂਹ (rain) ਕਾਰਨ ਜਿੱਥੇ ਆਮ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਇਸ ਮੀਂਹ (rain) ਕਾਰਨ ਕਿਸਾਨਾਂ (Farmers) ਨੂੰ ਵੀ ਭਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ (rain) ਕਾਰਨ ਕਿਸਾਨਾਂ ਦੀ ਹਜ਼ਾਰਾ ਏਕੜ ਫਸਲ (Thousands of acres of farmers' crops) ਪਾਣੀ ਵਿੱਚ ਡੁੱਬ ਚੁੱਕੀ ਹੈ ਅਤੇ ਉਹ ਫਸਲ ਤਬਾਹ ਹੋ ਚੁੱਕੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਦੇ ਕਿਸਾਨ ਇਹ ਮਾਰ ਝੱਲ ਰਹੇ ਹਨ।
ਖੇਤਾਂ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲ ਆ ਰਹੀ ਹੈ। ਇਸ ਮੌਕੇ ਜਗਮੀਤ ਸਿੰਘ ਨਾਮ ਦੇ ਕਿਸਾਨਾਂ ਨੇ ਕਿਹਾ ਕਿ ਉਸ ਦੀ ਵੀ ਸਾਰੀ ਫਸਲ ਮੀਂਹ ਦੇ ਪਾਣੀ ਵਿਚ ਡੁੱਬ ਚੁੱਕੀ ਹੈ। ਉਸ ਨੇ ਦੱਸਿਆ ਕਿ ਉਸ ਦੀ 5 ਏਕੜ ਫ਼ਸਲ ਆਪਣੀ ਸੀ ਅਤੇ ਬਾਕੀ ਠੇਕੇ ‘ਤੇ ਜ਼ਮੀਨ ਲੈਕੇ ਖੇਤੀ ਕਰਦਾ ਹੈ ਉਹ ਸਾਰੀ ਫਸਲ ਡੁੱਬ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਨੁਕਸਾਨ ਲਈ ਪੰਜਾਬ ਸਰਕਾਰ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ।