ਮੁਕਤਸਰ: ਪੰਜਾਬ ਦੇ ਵਿੱਚ ਪੈ ਰਹੇ ਮੀਂਹ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ, ਜਿਥੇ ਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਨੂੰ ਹੈ, ਉਥੇ ਹੀ ਕਿਸਾਨ ਬੇਮੌਸਮੇ ਪੈ ਰਹੇ ਮੀਂਹ ਅਤੇ ਨਾਲ ਹੀ ਹੋ ਰਹੀ ਗੜੇਮਾਰੀ ਤੋਂ ਪਰੇਸ਼ਾਨ ਹਨ। ਮੁਕਤਸਰ ਦੇ ਪਿੰਡ ਲੱਕੜ ਵਾਲਾ 'ਚ ਪਿਛਲੇ ਦਿਨੀ ਮੀਂਹ ਪੈਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ 300 ਏਕੜ ਦੇ ਕਰੀਬ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਹੈ।
ਮੀਂਹ ਦੇ ਪਾਣੀ ਨੇ ਕਿਸਾਨਾਂ ਦੀਆਂ ਆਸਾਂ ਉਮੀਦਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਖਰਾਬ ਹੋ ਚੁੱਕੀ ਹੈ, ਜਿਸ ਕਰਕੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ।
ਕਿਸਾਨਾਂ ਨੇ ਦੱਸਿਆਂ ਕਿ ਉਨ੍ਹਾਂ ਦੇ ਪਿੰਡ ਵਿੱਚ ਕਈ ਸਾਲਾਂ ਤੋਂ ਹੀ ਇਸ ਤਰ੍ਹਾਂ ਹੁੰਦਾ ਆ ਰਿਹਾ ਹੈ ਪਰ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਉਨ੍ਹਾਂ ਦੀ ਕੋਈ ਸਾਰ ਨਹੀ ਲਈ ਗਈ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਵਾਰੀ ਸਰਕਾਰੇ ਦਰਬਾਰੇ ਆਪਣੀਆਂ ਇਸ ਮਸਲੇ ਲਈ ਬੇਨਤੀਆਂ ਵੀ ਕੀਤੀਆਂ ਪਰ ਕੋਈ ਹੱਲ ਨਹੀ ਹੋਇਆਂ।