ਪੰਜਾਬ

punjab

ETV Bharat / state

ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਲਿੱਖੀ ਹਰਸਿਮਰਤ ਬਾਦਲ ਖਿਲਾਫ ਚਿੱਠੀ

ਚਿੱਠੀ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਜੇ ਵੀ ਸਰਕਾਰੀ ਰਿਹਾਇਸ਼ ਅਤੇ ਕੇਂਦਰੀ ਮੰਤਰੀ ਨੂੰ ਮਿਲਣ ਵਾਲੀ ਸੁਰੱਖਿਆ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਇਸ ਸਬੰਧ ’ਚ ਤੁਹਾਡੇ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀ ਕੀਤੀ ਗਈ।

ਤਸਵੀਰ
ਤਸਵੀਰ

By

Published : Mar 17, 2021, 12:43 PM IST

ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਤੋ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਜੇ ਵੀ ਸਰਕਾਰੀ ਰਿਹਾਇਸ਼ ਅਤੇ ਕੇਂਦਰੀ ਮੰਤਰੀ ਨੂੰ ਮਿਲਣ ਵਾਲੀ ਸੁਰੱਖਿਆ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਇਸ ਸਬੰਧ ’ਚ ਤੁਹਾਡੇ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ

ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਕੁਝ ਮਹੀਨੇ ਪਹਿਲਾ ਤੁਸੀਂ ਪ੍ਰਿਅੰਕਾ ਗਾਂਧੀ ਕੋਲੋ ਇਹ ਕਹਿ ਕਿ ਬੰਗਲਾ ਖਾਲੀ ਕਰਵਾਇਆ ਸੀ ਕਿ ਉਹ ਇਹ ਸੇਵਾਵਾਂ ਨਹੀਂ ਲੈ ਸਕਦੇ ਅਤੇ ਪ੍ਰਿਅੰਕਾ ਗਾਂਧੀ ਨੇ ਆਪਣਾ ਸਰਕਾਰੀ ਘਰ ਖਾਲੀ ਵੀ ਕਰ ਦਿੱਤਾ ਸੀ। ਪਰ ਹੁਣ 6 ਮਹੀਨੇ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ ਪਰ ਤੁਹਾਡੇ ਵਿਭਾਗ ਵੱਲੋਂ ਹਰਸਿਮਰਤ ਬਾਦਲ ਤੋ ਘਰ ਖਾਲੀ ਕਰਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਉਹ ਸਿਰਫ਼ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਕੋਲ ਕੈਬਨਿਟ ਮੰਤਰੀ ਦਾ ਅਹੁਦਾ ਨਹੀਂ ਹੈ।

ਇਹ ਵੀ ਪੜੋ: ਈਡੀ ਸਾਹਮਣੇ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ

ਸਭ ਨਾਲ ਕੀਤਾ ਜਾਵੇ ਬਰਾਬਰ ਦਾ ਵਤੀਰਾ- ਵੜਿੰਗ

ਰਾਜਾ ਵੜਿੰਗ ਨੇ ਹਰਦੀਪ ਪੂਰੀ ਨੂੰ ਕਿਹਾ ਕਿ ਉਨ੍ਹਾਂ ਦਾ ਅਜਿਹਾ ਵਤੀਰਾ ਇਹ ਦਰਸਾਉਂਦਾ ਹੈ ਕਿ ਅਜੇ ਵੀ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਸੁਵਿਧਾਵਾਂ ਦਾ ਗਠਜੋੜ ਬਰਕਰਾਰ ਹੈ। ਖੈਰ ਉਨ੍ਹਾਂ ਨੇ ਬੇਨਤੀ ਕਰਦੇ ਹੋਏ ਕਿਹਾ ਕਿ ਹਰ ਕਿਸੇ ਲਈ ਇੱਕ ਤਰ੍ਹਾਂ ਨਾਲ ਵਤੀਰਾ ਹੋਣਾ ਚਾਹੀਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਅਗਲੇ 15 ਦਿਨਾਂ ਦੇ ਅੰਦਰ ਹਰਸਿਮਰਤ ਬਾਦਲ ਕੋਲੋਂ ਸਰਕਾਰੀ ਕੋਠੀ ਨੂੰ ਖਾਲ ਕਰਵਾ ਲਿਆ ਜਾਵੇ। ਵੜਿੰਗ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਉਹ ਆਉਣ ਵਾਲੇ ਸਮੇਂ ਚ ਐਕਸ਼ਨ ਲੈਣਗੇ ਪਰ ਜੇਕਰ ਉਨ੍ਹਾਂ ਨੇ ਇਸ ਤਰ੍ਹਾਂ ਨਹੀਂ ਕੀਤਾ ਤਾਂ ਉਹ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕਰਨਗੇ।

ABOUT THE AUTHOR

...view details