ਪੰਜਾਬ

punjab

ETV Bharat / state

ਘੁਬਾਇਆ ਨੂੰ ਟਿਕਟ ਦੇਣਾ ਹਾਈਕਮਾਨ ਦੇ ਹੱਥ: ਰਾਣਾ ਸੋਢੀ - punjab news

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ਼ੁੱਕਰਵਾਰ ਨੂੰ ਜਲਾਲਾਬਾਦ ਰੋਡ 'ਤੇ ਇੱਕ ਨਿਜੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਲੋਕ ਸਭਾ ਉਮੀਦਵਾਰਾਂ ਦਾ ਫ਼ੈਸਲਾ ਪਾਰਟੀ ਹਾਈਕਮਾਨ ਕਰੇਗੀ।

ਰਾਣਾ ਗੁਰਮੀਤ ਸਿੰਘ ਸੋਢੀ

By

Published : Mar 22, 2019, 9:29 PM IST

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀਸ਼ੁੱਕਰਵਾਰ ਨੂੰ ਜਲਾਲਾਬਾਦ ਰੋਡ 'ਤੇ ਇੱਕ ਨਿਜੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਵੀ ਮੌਜੂਦ ਰਹੇ।

ਵੀਡੀਓ।

ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਕਿਸੇ ਵੀ ਲੋਕ ਸਭਾ ਉਮੀਦਵਾਰ ਦਾ ਅਜੇ ਅਧਿਕਾਰਕ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦਾ ਫ਼ੈਸਲਾ ਪਾਰਟੀ ਹਾਈਕਮਾਨ ਕਰੇਗੀ।

ਇਸ ਤੋਂ ਇਲਾਵਾ ਸ਼ੇਰ ਸਿੰਘ ਘੁਬਾਇਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ 'ਤੇ ਪਾਰਟੀ ਵਿੱਚ ਹੋ ਰਹੇ ਅੰਦਰੂਨੀ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਫ਼ੈਸਲਾ ਕਰੇਗੀ ਉਹ ਸਾਰੇ ਆਗੂਆਂ ਨੂੰ ਮੰਨਣਾ ਪਵੇਗਾ ਤੇ ਘੁਬਾਇਆ ਨੂੰ ਟਿਕਟ ਦੇਣਾ ਵੀ ਹਾਈਕਮਾਨ ਦੇ ਹੱਥ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਸ਼ੇਰ ਸਿੰਘ ਘੁਬਾਇਆ ਦੇ ਕਾਂਗਰਸ ਵਿੱਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ ਤਾਂ ਇਹ ਪਾਰਟੀ ਲਈ ਚੰਗੀ ਗੱਲ ਹੈ।

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਨਵੀਂ ਖੇਡ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਹਰ ਵਿਭਾਗ ਵਿੱਚ 3 ਫ਼ੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।

ABOUT THE AUTHOR

...view details