ਸ੍ਰੀ ਮੁਕਤਸਰ ਸਾਹਿਬ : ਲੰਬੀ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਦੀ ਦਰੱਖਤ ਨਾਲ ਟੱਕਰ ਹੋਣ ਕਰਕੇ ਕਾਰ ਸਵਾਰ ਦੋ ਵਿਅਕਤੀਆਂ ਮੌਤ ਹੋ ਗਈ। ਮੌਕੇ ਉੱਤੇ ਪੁੱਜੀ ਪੁਲਿਸ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਲੰਬੀ ਦੇ ਨੇੜੇ ਗਿੱਦੜਬਾਹਾ ਰੋਡ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਦਰੱਖਤ ਨਾਲ ਟੱਕਰ ਹੋ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਚਿੱਥੜੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਸਵਾਰ ਮਰਨ ਵਾਲੇ ਦੋਵੇਂ ਵਿਅਕਤੀ ਪਿੰਡ ਮੱਲ੍ਹਣ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।