ਸ੍ਰੀ ਮੁਕਤਸਰ ਸਾਹਿਬ:ਗਿੱਦੜਬਾਹਾ ਹੁਸਨਰ ਰੋਡ ’ਤੇ ਸਿਵਲ ਹਸਪਤਾਲ ਨੇੜੇ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਰਮੇਸ਼ ਕੁਮਾਰ ਨਾਂ ਦਾ ਵਿਅਕਤੀ ਆਪਣੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਗਿੱਦੜਬਾਹਾ ਵੱਲ ਨੂੰ ਜਾ ਰਿਹਾ ਸੀ।
ਰਸਤੇ ’ਚ ਗੁਰਸੇਵਕ ਸਿੰਘ ਨਾਂ ਦੇ ਨੌਜਵਾਨ ਨੇ ਉਸ ਕੋਲੋਂ ਲਿਫਟ ਲੈ ਲਈ, ਜਦੋਂ ਉਕਤ ਮੋਟਰਸਾਈਕਲ ਸਵਾਰ ਸਿਵਲ ਹਸਪਤਾਲ ਦੇ ਨਜ਼ਦੀਕ ਪੁੱਜੇ ਤਾਂ ਇੱਕ ਅਣਪਛਾਤੀ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ. ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿੱਥੇ ਇੱਕ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ ਜਦਕਿ ਦੂਜੇ ਦਾ ਇਲਾਜ ਕੀਤਾ ਜਾ ਰਿਹਾ ਹੈ।