ਸ੍ਰੀ ਮੁਕਤਸਰ ਸਾਹਿਬ: ਸਥਾਨਕ ਸ਼ਹਿਰ ਦੇ ਪਿੰਡ ਭੰਗੇਆਲਾ ਦੇ ਰਹਿਣ ਵਾਲੇ ਸੁਖਮੰਦਰ ਸਿੰਘ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਦੁਬਈ 'ਚ ਮੌਤ ਹੋ ਗਈ ਸੀ। ਮ੍ਰਿਤਕ ਲਗਭਗ 7 ਤੋਂ 8 ਸਾਲ ਪਹਿਲਾਂ ਦੁਬਈ ਵਿੱਚ ਲੇਬਰ 'ਚ ਕੰਮ ਕਰਨ ਗਿਆ ਸੀ।
ਦੁਬਈ 'ਚ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਐੱਸਪੀ ਓਬਰਾਏ ਦੇ ਯਤਨਾਂ ਸਦਕਾ ਪਹੁੰਚੀ ਪਿੰਡ - dubai
ਸਥਾਨਕ ਸ਼ਹਿਰ ਦੇ ਪਿੰਡ ਭੰਗੇਆਲਾ ਦੇ ਰਹਿਣ ਵਾਲੇ ਸੁਖਮੰਦਰ ਸਿੰਘ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਦੁਬਈ 'ਚ ਮੌਤ ਹੋ ਗਈ ਸੀ।
ਦੱਸਣਯੋਗ ਹੈ ਕਿ ਸੁਖਮੰਦਰ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਸੁਖਮੰਦਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਆਪਣੀ ਅਸਮਰੱਥਾ ਜ਼ਾਹਿਰ ਕਰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਐੱਸਪੀ ਓਬਰਾਏ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਮੁੰਡੇ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦੇ ਅੰਤਿਮ ਦਰਸ਼ਨ ਕਰ ਕੇ ਉਸ ਦਾ ਅੰਤਿਮ ਸਸਕਾਰ ਕਰ ਸਕੀਏ।
ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐਸਪੀ ਓਬਰਾਏ ਦੀ ਮਦਦ ਨਾਲ ਮੁੰਡੇ ਦੀ ਮ੍ਰਿਤਕ ਦੇਹ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਹਵਾਈ ਅੱਡੇ 'ਤੇ ਲਿਆਂਦਾ ਗਿਆ ਜਿੱਥੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਪਿੰਡ ਲਿਆ ਕੇ ਉਸ ਦਾ ਸਸਕਾਰ ਕੀਤਾ ਗਿਆ।