ਪੰਜਾਬ

punjab

ਸਿੱਖਿਆ ਵਿਭਾਗ ਦੇ ਸਕੱਤਰ ਕੋਲ ਨਹੀਂ ਹੈ ਅਧਿਆਪਿਕਾਂ ਨੂੰ ਪੱਕਾ ਕਰਨ ਦੇ ਸਵਾਲ ਦਾ ਜਵਾਬ

ਮੁਕਤਸਰ ਜ਼ਿਲ੍ਹੇ 554 ਸਕੂਲਾਂ ਵਿੱਚ ਵਧੀਆ ਨਤੀਜੇ ਆਉਣ 'ਤੇ 1900 ਦੇ ਕਰੀਬ ਅਧਿਆਪਕਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ, ਪਰ ਉੱਥੇ ਹੀ ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਤੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਬਾਰੇ ਪੁੱਛਿਆ ਗਿਆ ਤਾਂ ਉਹ ਪਾਸੇ ਹੋ ਗਏ।

By

Published : Oct 20, 2019, 5:54 PM IST

Published : Oct 20, 2019, 5:54 PM IST

ਫ਼ੋਟੋ

ਮੁਕਤਸਰ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਚੰਗੇ ਨਤੀਜੇ ਦੇਣ ਵਾਲੇ 1900 ਦੇ ਕਰੀਬ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਤਰਫ਼ੋਂ ਸਨਮਾਨਿਤ ਕੀਤਾ ਗਿਆ। ਉੱਥੇ ਹੀ, ਸਿਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਕੋਲ ਕੱਚੇ ਅਧਿਆਪਿਕਾਂ ਨੂੰ ਪੱਕਾ ਕਰਨ ਦੇ ਸਵਾਲ ਦਾ ਜਵਾਬ ਨਹੀਂ ਹੈ।

ਵੇਖੋ ਵੀਡੀਓ

ਦੂਜੇ ਪਾਸੇ ਸਨਮਾਨ ਸਮਾਗਮ ਦੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਦਾ ਇਹ ਉਪਰਾਲਾ ਹੈ ਕਿ ਸਕੂਲਾਂ ਵਿੱਚ ਚੰਗੇ ਨਤੀਜੇ ਦੇਣ ਵਾਲੇ ਅਧਿਆਪਿਕਾਂ ਨੂੰ ਸਨਮਾਨਿਤ ਕਰਨਾ ਸ਼ੁਰੂ ਕੀਤਾ ਹੈ ਜਿਸ ਨਾਲ ਅਧਿਆਪਕਾਂ ਦਾ ਹੌਸਲਾ ਵੱਧੇਗਾ। ਇਸ ਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ 1900 ਦੇ ਕਰੀਬ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਜਦੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਕੱਚੇ ਅਧਿਆਪਿਕਾਂ ਨੂੰ ਪੱਕੇ ਕਰਨ ਬਾਰੇ ਪੁੱਛਿਆ ਗਿਆ ਤਾਂ ਉਹ ਉਹ ਮੀਡੀਆ ਤੋਂ ਪਾਸੇ ਹੋ ਚੱਲਦੇ ਬਣੇ।

ਇਹ ਵੀ ਪੜ੍ਹੋ: ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਵਿੱਚ ਤਬਾਹ ਕੀਤੇ ਦਹਿਸ਼ਤਗਰਦਾਂ ਦੇ ਟਿਕਾਣੇ

ਇਸ ਮੌਕੇ ਸਿੱਖਿਆ ਸਕੱਤਰ ਪਾਸੋਂ ਸਨਮਾਨ ਲੈਣ ਵਾਲੇ ਅਧਿਆਪਿਕਾਂ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਦੇ ਚੰਗੇ ਨਤੀਜੇ ਦੇਣ ਵਾਲੇ ਅਧਿਆਪਿਕਾਂ ਦਾ ਵਿਭਾਗ ਵੱਲੋਂ ਪਹਿਲੀ ਵਾਰ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਾਲ ਅਧਿਆਪਿਕਾਂ ਦਾ ਮਨੋਬਲ ਹੋਰ ਵਧੇਗਾ ਅਤੇ ਅੱਗੇ ਤੋਂ ਹੋਰ ਚੰਗੇ ਨਤੀਜੇ ਦੇਣ ਲਈ ਪ੍ਰੇਰਿਤ ਕਰੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੰਗੇ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਬੀੜਾ ਚੁੱਕਿਆ ਗਿਆ ਹੈ।

ABOUT THE AUTHOR

...view details