ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ - ਪੰਜਾਬ ਪੁਲਿਸ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਆਉਣ-ਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਪੰਜਾਬ ਭਰ ਵਿੱਚ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਥਾਂ-ਥਾਂ 'ਤੇ ਨਾਕੇ ਲਗਾ ਕੇ ਹਰ ਆਉਣ-ਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ 'ਤੇ ਥਾਣਾ ਸਦਰ ਇੰਚਾਰਜ ਪ੍ਰਤਾਪ ਸਿੰਘ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਜਾਣਕਾਰੀ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਜੇਕਰ ਕੋਈ ਚੈਕਿੰਗ ਦੌਰਾਨ ਸ਼ੱਕੀ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਸਬੰਧੀ ਤੁਰੰਤ ਉੱਚ-ਅਧਿਕਾਰੀਆਂ ਨੂੰ ਸੁਚਿਤ ਕੀਤਾ ਜਾਵੇਗਾ।