ਇਸ ਸ਼ਬਦ ਗੁਰੂ ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਪੁੱਜਣ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾ ਨੇ ਨਿੱਘਾ ਸਵਾਗਤ ਕੀਤਾ ਅਤੇ ਗੁਰੂ ਜੀ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਇਹ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰਨ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗੀ।
ਸ੍ਰੀ ਮੁਕਤਸਰ ਸਾਹਿਬ ਪੁੱਜੀ ਸ਼ਬਦ ਗੁਰੂ ਯਾਤਰਾ - punjab news
ਸ੍ਰੀ ਮੁਕਤਸਰ ਸਾਹਿਬ: ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਤੋ ਸ਼ੁਰੂ ਹੋਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆ 'ਚੋਂ ਹੁੰਦੀ ਹੋਈ ਕੱਲ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਪਹੁੰਚ ਗਈ ਹੈ।
ਸ਼ਬਦ ਗੁਰੂ ਯਾਤਰਾ
ਇਸ ਯਾਤਰਾ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।