ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦਾ ਮੰਥਨ, ਬੀਬੀ ਜਗੀਰ ਨੂੰ ਮਿਲਿਆ ਕੱਲ੍ਹ 12 ਵਜੇ ਤੱਕ ਦਾ ਸਮਾਂ - Latest news of Sri Muktsar Sahib

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਵਿਚ ਐਸਜੀਪੀਸੀ ਦੇ ਮੈਂਬਰਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ।Latest news of Sri Muktsar Sahib in Punjabi.

Shiromani Akali Dal churning action can be taken on Bibi Jagir Kaur
Shiromani Akali Dal churning action can be taken on Bibi Jagir Kaur

By

Published : Nov 6, 2022, 3:43 PM IST

Updated : Nov 6, 2022, 5:52 PM IST

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਵਿਚ ਐਸਜੀਪੀਸੀ ਦੇ ਮੈਂਬਰਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ। Latest news of Sri Muktsar Sahib in Punjabi.

Shiromani Akali Dal churning action can be taken on Bibi Jagir Kaur

ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ SGPC ਦੇ ਪ੍ਰਧਾਨ ਦੀ ਚੋਣ ਵਿਚ ਪਾਰਟੀ ਦੀ ਮਜ਼ਬੂਤੀ ਲਈ SGPC ਮੈਂਬਰਾਂ ਨੂੰ ਹੋਰ ਵੀ ਮਿਹਨਤ ਕਰਨ ਲਈ ਕਿਹਾ ਗਿਆ ਹੈ ਅਤੇ ਉਹਨਾ ਵਿਸ਼ਵਾਸ਼ ਦਿਵਾਇਆ ਕੇ ਉਹ ਪਾਰਟੀ ਨਾਲ ਇੱਕ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਇਸ ਤੋਂ ਅੱਗੇ ਉਹਨਾਂ ਕਿਹਾ ਕਿ ਜੋ ਵੀ ਪਾਰਟੀ ਹੁਕਮ ਲਾਵੇਗੀ ਉਸ ਨੂੰ ਸਿਰ ਮੱਥੇ ਨਿਭਾਉਣਗੇ।

ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।

ਪਾਰਟੀ ਦਾ ਫੈਸਲਾ ਸਲਾਘਾਯੋਗ: ਇਸ ਤੋਂ ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਅੱਜ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕੀਤੇ ਬੀਬੀ ਜਗੀਰ ਕੌਰ ਦੇ ਬਾਰੇ ਕਿਹਾ ਕਿ ਅੱਜ ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਡਸਿਪਲਨਾਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਸਿਕੰਦਰ ਸਿੰਘ ਮਲੂਕਾ ਵਲੋਂ ਕੀਤੀ ਗਈ।

Shiromani Akali Dal churning action can be taken on Bibi Jagir Kaur

ਜਿਸ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਰੱਖਣ ਦੇ ਲਈ ਕੱਲ੍ਹ 12 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਖੁਦ ਪੁੱਜ ਕੇ ਰੱਖ ਸਕਦੇ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੀਬੀ ਜਗੀਰ ਕੌਰ ਨੂੰ ਨੋਟਿਸ ਦਿੱਤੇ ਗਏ ਹਨ ਜਿਨ੍ਹਾਂ ਦਾ ਉਨ੍ਹਾਂ ਨੇ ਕੋਈ ਵੀ ਹੁਣ ਤੱਕ ਪ੍ਰਤੀਕਰਮ ਨਹੀਂ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਬੀਬੀ ਨੂੰ ਇਸ ਫੈਸਲੇ ਨੂੰ ਜਰੂਰ ਮੰਨਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਬੀਬੀ ਜਗੀਰ ਕੌਰ ਨੇ ਕੀਤੇ ਵਿਰਸਾ ਸਿੰਘ ਵਲਟੋਹਾ ਉੱਤੇ ਤਿੱਖੇ ਸ਼ਬਦੀ ਹਮਲੇ, ਸੁਣੋ ਕੀ ਕਿਹਾ...

Last Updated : Nov 6, 2022, 5:52 PM IST

ABOUT THE AUTHOR

...view details