ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ।ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਲਈ ਬਹੁਤ ਸਾਰੀਆਂ ਜਥੇਬੰਦੀਆਂ ਅੱਗੇ ਆ ਰਹੀਆ ਹਨ।ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਦੇ ਤਹਿਤ ਜਿੱਥੇ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਅਤੇੇ ਜਿਹੜੇ ਮਰੀਜ਼ ਘਰ ਵਿਚ ਇਕਾਂਤਵਾਸ ਹਨ ਉਹਨਾ ਦੇ ਲਈ ਅਤੇ ਵਾਰਸਾਂ ਲਈ ਘਰ ਘਰ ਖਾਣਾ ਪਹੁੰਚਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਕਸੀਜਨ ਦੇ ਲੰਗਰ ਦੀ ਸ਼ੁਰੂਆਤ - ਜਥੇਬੰਦੀਆਂ ਅੱਗੇ ਆ ਰਹੀਆ
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਦੇ ਮਰੀਜ਼ਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਕਸੀਜਨ ਦਾ ਲੰਗਰ ਲਗਾਇਆ ਗਿਆ ਹੈ ਅਤੇ ਕੋਰੋਨਾ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਲੰਗਰ ਦੀ ਸੁਵਿਧਾ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਹੈ ਕਿ ਜਿਨ੍ਹਾਂ ਨੂੰ ਆਕਸੀਜਨ ਦੀ ਲੋੜ ਹੈ ਜੋ ਕੋਈ ਵੀ ਸੰਬੰਧ ਦੀ ਟੀਮ ਨਾਲ ਸੰਪਰਕ ਕਰਕੇ ਲਿਜਾ ਸਕਦਾ ਹੈ ਅਤੇ ਮਰੀਜ਼ ਦੇ ਠੀਕ ਹੋਣ ਉਪਰੰਤ ਵਾਪਸੀ ਕਰ ਸਕਦਾ ਹੈ।ਉਧਰ ਦੂਜੇ ਪਾਸੇ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਖਾਣਾ ਪਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।
ਵਿਧਾਇਕ ਕੰਵਰਜੀਤ ਸਿੰਘ ਨੇ ਕਿਹਾ ਹੈ ਕਿ ਗਿੱਦੜਬਾਹਾ ਵਿੱਚ ਆਕਸੀਜਨ ਪਲਾਂਟ ਲੱਗ ਰਿਹਾ ਉਹ ਤਾਂ ਸਮਾਜਸੇਵੀ ਵੱਲੋਂ ਲਗਾਇਆ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਸਿਰਫ਼ ਫੋਟੋਸ਼ੂਟ ਕਰਾਉਣ ਲਈ ਆਉਂਦਾ ਹੈ।
ਇਹ ਵੀ ਪੜੋ:ਰਾਜਸਥਾਨ ਦੇ ਪਾਲੀ 'ਚ ਰਾਨੀਖੇਤ ਬਿਮਾਰੀ ਨਾਲ ਹੋਈ ਸੈਕੜੇ ਮੋਰਾਂ ਦੀ ਮੌਤ, ਮਾਹਰਾਂ ਨੇ ਕੀਤੀ ਪੁਸ਼ਟੀ