ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਧਰਮ ਸਿੰਘ ਵਾਲੀਆ (55) ਲਗਭਗ ਪਿਛਲੇ 10 ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਨ੍ਹਾਂ ਦਾ ਇਲਾਜ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਚੱਲ ਰਿਹਾ ਸੀ। ਅੱਜ ਉਨ੍ਹਾਂ ਦੀ ਮੌਤ ਹੋ ਗਈ।
ਸਵਾਈਨ ਫ਼ਲੂ ਕਾਰਨ ਸਾਬਕਾ ਲੇਬਰ ਇੰਸਪੈਕਟਰ ਦੀ ਮੌਤ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ : ਸਵਾਈਨ ਫ਼ਲੂ ਕਾਰਨ ਮੌਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸ਼ਹਿਰ 'ਚ ਸਾਹਮਣੇ ਆਇਆ ਹੈ, ਜਿੱਥੇ ਸਾਬਕਾ ਲੇਬਰ ਇੰਸਪੈਕਟਰ ਦੀ ਸਵਾਈਨ ਫ਼ਲੂ ਕਾਰਨ ਮੌਤ ਹੋ ਹਈ।
ਧਰਮ ਸਿੰਘ ਵਾਲੀਆ
ਸਵਾਈਨ ਫ਼ਲੂ ਦੇ ਲੱਛਣ :
- ਆਮ ਫ਼ਲੂ ਵਰਗੇ ਹੀ ਹੁੰਦੇ ਹਨ।
- ਪਛਾਣ ਖੂਨ ਦੀ ਜਾਂਚ ਰਾਹੀਂ ਕੀਤੀ ਜਾਂਦੀ ਹੈ।
- ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਸਰੀਰ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ।
- ਗੰਭੀਰ ਹੋ ਜਾਵੇ ਤਾਂ ਕਈ ਅੰਗ ਵੀ ਨਕਾਰਾ ਹੋ ਸਕਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ।
ਸਵਾਈਨ ਫ਼ਲੂ ਤੋਂ ਬਚਾਅ :
- ਸਵਾਈਨ ਫ਼ਲੂ ਤੋਂ ਬਚਣ ਲਈ ਸਾਫ਼-ਸਫ਼ਾਈ ਦਾ ਖ਼ਿਆਲ ਰੱਖੋ।
- ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚੋ।
- ਖੰਘਣ ਤੇ ਛਿੱਕਣ ਸਮੇਂ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖੋ।
- ਫ਼ਲੂ ਦੇ ਮਰੀਜ਼ਾਂ ਨੂੰ ਵੱਖਰੇ ਰੱਖੋ। ਉਨ੍ਹਾਂ ਦੀ ਸਾਂਭ ਸੰਭਾਲ ਵਾਲੇ ਲੋਕ ਮਾਸਕ ਦੀ ਵਰਤੋਂ ਜ਼ਰੂਰ ਕਰਨ।