ਸ੍ਰੀ ਮੁਕਤਸਰ ਸਾਹਿਬ : ਬੀਤੇ ਦਿਨੀਂ ਗਿੱਦੜਬਾਹਾ ਵਿਖੇ ਲਕਸ਼ਮੀ ਭਾਰਤ ਗੈਸ ਏਜੰਸੀ 'ਚ ਅਣਪਛਾਤੇ ਲੋਕਾਂ ਨੇ ਪਿਸਤੌਲ ਦੀ ਨੋਕ 'ਤੇ 64 ਹਜ਼ਾਰ ਰੁਪਏ ਦੀ ਲੁੱਟੇ ਸਨ। ਮੁਕਤਸਰ ਪੁਲਿਸ ਨੇ ਇਸ ਮਾਮਲੇ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ੍ਰੀ ਮੁਕਤਸਰ ਸਾਹਿਬ: ਪੁਲਿਸ ਨੇ ਗੈਸ ਏਜੰਸੀ 'ਚ ਲੁੱਟ ਕਰਨ ਵਾਲੇ 2 ਮੁਲਜ਼ਮਾਂ ਕੀਤੇ ਕਾਬੂ
ਮੁਕਤਸਰ ਪੁਲਿਸ ਨੇ ਗਿੱਦੜਬਾਹਾ ਵਿਖੇ ਲਕਸ਼ਮੀ ਭਾਰਤ ਗੈਸ ਏਜੰਸੀ 'ਚ ਹੋਈ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, ਇੱਕ ਪਿਸਤੌਲ, ਜ਼ਿੰਦਾ ਕਾਰਤੂਸ ਸਣੇ ਲੁੱਟੀ ਹੋਈ ਰਕਮ 'ਚੋਂ 10 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਸ਼ਹਿਰ 'ਚ ਸਥਿਤ ਲਕਸ਼ਮੀ ਭਾਰਤ ਗੈਸ ਏਜੰਸੀ ਵਿਖੇ ਪਿਸਤੌਲ ਦੀ ਨੋਕ 'ਤੇ 64 ਹਜ਼ਾਰ ਰੁਪਏ ਦੀ ਲੁੱਟ ਹੋਣ ਸਬੰਧੀ ਸ਼ਿਕਾਇਤ ਮਿਲੀ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਕਾਰਵਾਈ ਕੀਤੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਗੋਸ਼ਾ ਅਤੇ ਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰੀ ਦੇ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, 1 ਪਿਸਤੌਲ, ਜ਼ਿੰਦਾ ਕਾਰਤੂਸ ਸਣੇ ਲੁੱਟੀ ਗਈ ਰਕਮ 'ਚੋਂ 10 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ। ਨਸ਼ੇ ਦੀ ਪੂਰਤੀ ਲਈ ਉਹ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ। ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰ ਉਨ੍ਹਾਂ ਖ਼ਿਲਾਫ਼ ਰਿਮਾਂਡ ਹਾਸਲ ਕਰ ਲਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।