ਸ੍ਰੀ ਮੁਕਤਸਰ ਸਾਹਿਬ:2022 ਦੀ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਪੰਜਾਬ ਵਿੱਚ ਸਿਅਸਤ ਸਰਗਰਮ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਲੀਡਰਾਂ ਵੱਲੋਂ ਆਪਣੀ ਜਿੱਤ ਲਈ ਇੱਕ-ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ, ਉੱਥੇ ਹੀ ਚੋਣਾਂ ਤੋਂ ਪਹਿਲਾਂ ਰੈਲੀਆਂ ਦਾ ਦੌਰਾ ਵੀ ਜਾਰੀ ਹੋ ਗਿਆ ਹੈ। ਗਿੱਦੜਬਾਹਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ (Transport Minister of Punjab) ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਕਾਂਗਰਸ ਦੇ ਕਈ ਵੱਡੇ ਲੀਡਰ (Many senior Congress leaders) ਵੀ ਮੌਜੂਦ ਰਹੇ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਬੋਲਦਿਆਂ ਕਿਹਾ ਕਿ ਟਰਾਂਸਪੋਰਟ ਮੰਤਰੀ (Transport Minister of Punjab) ਰਾਜਾ ਵੜਿੰਗ ਵਧੀਆ ਕੰਮ ਕਰ ਰਹੇ ਹਨ ਅਤੇ ਸਾਨੂੰ ਪੰਜਾਬ ਵਿੱਚ ਇਸ ਤਰ੍ਹਾਂ ਦੇ ਨੌਜਵਾਨਾਂ ਨੂੰ ਲੀਡਰ ਬਣਾਉਣਾ ਚਾਹੀਦੇ ਹਨ, ਜੋ ਬੇਖੌਫ਼ ਹੋ ਕੇ ਲੋਕਾਂ ਦੇ ਕੰਮ ਕਰਨ।
ਇਸ ਮੌਕੇ ਉਨ੍ਹਾਂ ਨੇ ਬਾਦਲ ਪਰਿਵਾਰ (Badal family) ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰਾਜਾ ਵੜਿੰਗ ਵੜਿੰਗ ਨੇ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰ ਦਿੱਤਾ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਦੀ ਹੋਰ ਰਹੀ ਨਾਜਾਇਜ਼ ਲੁੱਟ ਨੂੰ ਰੋਕਿਆ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਲਈ ਨਵੇਂ ਰੁਜ਼ਗਾਰ ਪੈਂਦੇ ਕੀਤੇ ਗਏ ਹਨ।