ਪੰਜਾਬ

punjab

ETV Bharat / state

ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਤਿੰਨ ਖੇਤੀ ਕਾਨੂੰਨ(three farmers laws) ਨੂੰ ਲੈਕੇ ਕਿਸਾਨਾਂ ਦੇ ਵਿੱਚ ਸੂਬਾ ਸਰਕਾਰ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।ਪਿੰਡ ਹਰੀਕੇ ਕਾਲਾ ਵਿਖੇ ਪਹੁੰਚੇ ਕਾਂਗਰਸ ਵਿਧਾਇਕ ਰਾਜਾ ਵੜਿੰਗ ਦਾ ਕਿਸਾਨਾਂ ਦੇ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ।ਇਸ ਦੌਰਾਨ ਮਾਹੌਲ ਤਣਾਅਪੂਰਨ ਬਣਦਾ ਵੀ ਦਿਖਾਈ ਦਿੱਤਾ।

ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ
ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

By

Published : Jun 20, 2021, 8:17 PM IST

ਸ੍ਰੀ ਮੁਕਤਸਰ ਸਾਹਿਬ: ਪਿੰਡ ਹਰੀਕੇ ਕਾਲਾ ਵਿਖੇ ਪਹੁੰਚੇ ਕਾਂਗਰਸ ਵਿਧਾਇਕ ਰਾਜਾ ਵੜਿੰਗ(raja Waring) ਦਾ ਕਿਸਾਨਾਂ ਦੇ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਵੜਿੰਗ ਨੂੰ ਕਾਲੀਆਂ ਝੰਡੀਆਂ ਦਿਖਾ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਕਾਰਨ ਇਨ੍ਹਾਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੂਰੇ ਭਾਰਤ ਦੇ ਕਿਸਾਨ ਦਿੱਲੀ ਦੀ ਸਰਹੱਦ ‘ਤੇ ਬੈਠੇ ਹਨ ਪਰ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਦਾ ਹੱਲ ਨਹੀਂ ਕੱਢਿਾ ਗਿਆ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਰਾਜਾ ਵੜਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਇਸ ਦੇ ਰੋਸ ਵਜੋਂ ਹੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਕਿਸੇ ਪਿੰਡ ਚ ਕਿਸੇ ਵੀ ਸਿਆਸੀ ਆਗੂ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ ਜਿਸਦੇ ਚੱਲਦੇ ਹੀ ਅੱਜ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਇਸ ਲਈ ਅੱਜ ਫਿਰ ਦੂਜੀ ਵਾਰ ਰਾਜਾ ਵੜਿੰਗ ਦੇ ਪਿੰਡ ਆਉਣ ਦਾ ਕਿਸਾਨਾਂ ਦੇ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ।ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਵਿਧਾਇਕ ਰਾਜਾ ਪਿਛਲੇ ਦਿਨੀਂ ਪਿੰਡ ਵਿੱਚ ਹੋਈ ਮੌਤ ’ਤੇ ਅਫਸੋਸ ਕਰਨ ਲਈ ਪਿੰਡ ਪਹੁੰਚੇ ਸਨ, ਜਦੋਂ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਇਕੱਠੇ ਹੋ ਕੇ ਰਾਜਾ ਵੜਿੰਗ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਖੁਸ਼ਵੰਤ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਸਿਆਸੀ ਆਗੂ ਦਾਖਲ ਹੋਇਆ ਤਾਂ ਇਸਦੇ ਨਤੀਜੇ ਗਲਤ ਨਿੱਕਲਣਗੇ।

ਇਹ ਵੀ ਪੜ੍ਹੋ:Exclusive interview : ਤੋੋਮਰ ਦੀ ਦੋ ਟੁੱਕ- ਖੇਤੀ ਕਾਨੂੰਨ ਨਹੀਂ ਹੋਣਗੇ ਰੱਦ

ABOUT THE AUTHOR

...view details