ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਵੱਲੋਂ ਸਕੂਲੀ ਬੱਚਿਆਂ ਦੇ ਨਾਲ ਆਪਣੇ ਦਫ਼ਤਰ ਵਿੱਚ ਗ੍ਰੀਨ ਦਿਵਾਲੀ ਮਨਾਈ ਗਈ ਤੇ ਸ਼ਹਿਰ ਵਾਸੀਆਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਖੁਸ਼ੀਆਂ ਦੇ ਖੇੜਿਆਂ ਦਾ ਸਰੋਤ ਹਨ ਪਰ ਸਮੇਂ ਦੇ ਨਾਲ-ਨਾਲ ਮਨੁੱਖ ਨੇ ਇਨ੍ਹਾਂ ਨੂੰ ਪ੍ਰਦੂਸ਼ਣ ਦਾ ਕਾਰਨ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵਾਤਾਵਰਨ ਵੀ ਗੰਦਲਾ ਹੋ ਰਿਹਾ ਹੈ ਤੇ ਤਿਉਹਾਰਾਂ ਦੀ ਵਿਰਾਸਤੀ ਦਿੱਖ ਵੀ ਵਿਗੜਦੀ ਜਾ ਰਹੀ ਹੈ।
ਪੁਲਿਸ ਮੁਖੀ ਨੇ ਸਕੂਲੀ ਬੱਚਿਆਂ ਨਾਲ ਮਨਾਈ ਗ੍ਰੀਨ ਦਿਵਾਲੀ, ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੁਨੇਹਾ
ਜ਼ਿਲ੍ਹਾ ਪੁਲਿਸ ਮੁਖੀ ਨੇ ਸਕੂਲੀ ਬੱਚਿਆਂ ਦੇ ਨਾਲ ਆਪਣੇ ਦਫਤਰ ਵਿੱਚ ਗ੍ਰੀਨ ਦਿਵਾਲੀ ਮਨਾਈ ਤੇ ਸ਼ਹਿਰ ਵਾਸੀਆਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਦਿਵਾਲੀ ਰੋਸ਼ਨੀ ਦਾ ਤਿਉਹਾਰ ਹੈ ਨਾ ਕਿ ਪਟਾਕਿਆਂ ਦਾ। ਪਟਾਕਿਆਂ ਨਾਲ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਹੁੰਦਾ ਹੈ ਅਤੇ ਕਈ ਵਾਰ ਇਨ੍ਹਾਂ ਪਟਾਕਿਆਂ ਕਾਰਨ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਵਿੱਚ ਮਨੁੱਖੀ ਜਾਨਾਂ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਇਸ ਦੇ ਨਾਲ ਹੀ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਨਾਲ ਮਨਾਉਣ ਤਾਂ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਮੌਕੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਆਪਣੇ ਦਫ਼ਤਰ ਵਿੱਚ ਆਏ ਸ਼ਿਵਾਲਿਕ ਗਰੁੱਪ ਆਫ਼ ਆਈਕੋਨਿਕ ਅਤੇ ਐਡਵਾਂਸ ਲਰਨਿੰਗ ਸਕੂਲਾਂ ਦੇ ਵਿਦਿਆਰਥੀਆਂ ਨਾਲ ਦਿਵਾਲੀ ਮਨਾਈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਤੋਹਫ਼ੇ ਵੀ ਭੇਟ ਕੀਤੇ ਅਤੇ ਇਨ੍ਹਾਂ ਵਿਦਿਆਰਥੀਆਂ ਰਾਹੀਂ ਹੋਰਾਂ ਲੋਕਾਂ ਨੂੰ ਹਰੀ ਦਿਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ।