ਸੁਖਬੀਰ ਬਾਦਲ ਨੇ ਸਿੱਖ ਫੌਜੀਆਂ ਨੂੰ ਹੈਲਮੇਟ ਪਹਿਨਾਉਣ ਦੇ ਮਾਮਲੇ ਦੀ ਕੀਤੀ ਨਿਖੇਧੀ, ਕਿਹਾ- ਫੈਸਲਾ ਥੋਪਣ ਦੀ ਨਾ ਕੀਤੀ ਜਾਵੇ ਕੋਸ਼ਿਸ਼
ਸ੍ਰੀ ਮੁਕਤਸਰ ਸਾਹਿਬ: ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਹਾਰਸ ਸ਼ੌਅ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਤੂ ਘੋੜਾ ਪਾਲਕਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਫੌਜ ਵਿੱਚ ਸਿੱਖ ਫੌਜੀਆਂ ਨੂੰ ਹੈਲਮੇਟ ਪਹਿਨਾਏ ਜਾਣ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਨਜ਼ਰ ਆਏ।
ਦਸਤਾਰ ਹੈ ਮਾਣ:ਉਨ੍ਹਾਂ ਕਿਹਾ ਕਿ ਦਸਤਾਰ ਸਿੱਖਾਂ ਦਾ ਮਾਣ ਹੈ ਅਤੇ ਦਸਤਾਰ ਬਿਨਾਂ ਸਿੱਖ ਦਾ ਕੋਈ ਵਜੂਦ ਨਹੀਂ। ਉਨ੍ਹਾਂ ਕਿਹਾ ਸਿੱਖਾਂ ਦੀ ਪਹਿਚਾਣ ਦੇ ਵਿਰੋਧ ਵਿੱਚ ਪਹਿਲਾਂ ਵੀ ਸਮੇਂ ਦੀਆਂ ਸਰਕਾਰਾਂ ਨੇ ਬੇਤੁਕੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਿੰਨੀ ਨਿਖੇਧੀ ਕੀਤੀ ਜਾਵਲੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਰੱਦ ਕਰਵਾਉਣ ਲਈ ਜੇਕਰ ਸੰਘਰਸ਼ ਦੀ ਲੋੜ ਪਈ ਤਾਂ ਉਹ ਆਪਣੇ ਲੋਕਾਂ ਨਾਲ ਰਲ ਕੇ ਸੰਘਰਸ਼ ਵੀ ਕਰਨਗੇ। ਉਨ੍ਹਾਂ ਕਿਹਾ ਪਹਿਲਾਂ ਵੀ ਅਜਿਹੇ ਸੰਘਰਸ਼ ਹੋਏ ਹਨ ਅਤੇ ਉਨ੍ਹਾਂ ਨੇ ਜਿੱਤੇ ਵੀ ਹਨ।
ਭਾਰਤ ਜੋੜੇ ਯਾਤਰਾ 'ਤੇ ਨਿਸ਼ਾਨਾ: ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਲੁਧਿਆਣਾ ਵਿੱਚ ਭਾਕਤ ਜੋੜੋ ਯਾਤਰਾ ਦੌਰਾਨ ਜੋ ਆਮ ਲੋਕਾਂ ਨਾਲ ਬੀਤਿਆ ਹੈ ਉਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਦਾ ਅਕਸ ਕਿਹੋ ਜਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬੀਆਂ ਦੀ ਕਾਤਲ ਜਮਾਤ ਹੈ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਵਿੱਚ ਕਾਂਗਰਸ ਦਾ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਉਹ ਹੁਣ ਵੀ ਕਦੇ ਪੰਜਾਬੀਆਂ ਬਾਰੇ ਨਹੀਂ ਸੋਚ ਸਕਦੇ।
ਇਹ ਵੀ ਪੜ੍ਹੋ:Gangster Letter To Amritpal Singh : ਜੇਲ੍ਹ 'ਤ ਬੰਦ ਗੈਂਗਸਟਰ ਦਾ ਅੰਮ੍ਰਿਤਪਾਲ ਨੂੰ ਪੱਤਰ, ਲਿਖਿਆ- 'ਪੰਜਾਬ ਦਾ ਮਾਹੌਲ ਖਰਾਬ ਨਾ ਕਰੇ ਅੰਮ੍ਰਿਤਪਾਲ'
ਜਥੇਦਾਰ ਨੇ ਵੀ ਕੀਤੀ ਨਿਖੇਧੀ: ਬੀਤੇ ਦਿਨ ਸਿੱਖਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਹੈਲਮੇਟ ਪਹਿਨਾਏ ਜਾਣ ਦੇ ਫੈਸਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਪਹਿਲਾਂ ਤੋਂ ਹੀ ਬਹਾਦਰੀ ਨਾਲ ਬਹੁਤ ਸਾਰੀਆਂ ਲੜਾਈਆਂ ਲੜੀਆਂ ਹਨ ਅਤੇ ਜਿੱਤੀਆਂ ਵੀ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਫੌਜ ਵਿੱਚ ਸਿੱਖ ਫੌਜੀਆਂ ਨੂੰ ਹੈਲਮੇਟ ਪਹਿਨਾਏ ਜਾਣ ਦੀ ਗੱਲ ਉੱਠਦੀ ਹੈ ਤਾਂ ਇਸ ਨੂੰ ਸਿੱਖਾਂ ਦੀ ਪਹਿਚਾਣ ਖਤਮ ਕਰਨ ਦਾ ਇੱਕ ਯਤਨ ਮੰਨਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਲਈ ਉਹ ਵੱਡੇ ਤੋਂ ਵੱਡਾ ਸੰਘਰਸ਼ ਵੀ ਕਰਨਗੇ।