ਪੰਜਾਬ

punjab

ETV Bharat / state

ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰੀ ਲਈ ਕਿਸਾਨਾਂ ਨੂੰ ਬੋਨਸ ਦੇਣ ਦੀ ਕੀਤੀ ਅਪੀਲ - ਸੁਖਬੀਰ ਬਾਦਲ ਵੀਡੀਓ ਕਾਨਫ਼ਰੰਸ ਮੋਦੀ ਨਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਤਾਲਾਬੰਦੀ ਦੌਰਾਨ ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਦੱਸਿਆ।

ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰੀ ਲਈ ਕਿਸਾਨਾਂ ਨੂੰ ਬੋਨਸ ਦੇਣ ਦੀ ਅਪੀਲ
ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰੀ ਲਈ ਕਿਸਾਨਾਂ ਨੂੰ ਬੋਨਸ ਦੇਣ ਦੀ ਅਪੀਲ

By

Published : Apr 8, 2020, 8:47 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰ ਡਿਲੀਵਰੀ ਦੇਣ ਲਈ ਕਿਸਾਨਾਂ ਨੂੰ ਬੋਨਸ ਦੇਣ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਵਿੱਚ ਕੋਵਿਡ-19 ਦੇ ਟਾਕਰੇ ਲਈ ਇੰਡਸਟਰੀ ਲਈ ਇੱਕ ਪੈਕਜ, ਮਜ਼ਦੂਰਾਂ ਨੂੰ ਸਹੂਲਤਾਂ ਅਤੇ ਸਿਹਤ ਸੇਵਾਵਾਂ ਵਿੱਚ ਵਾਧਾ ਕਰਨ ਦਾ ਵੀ ਸੱਦਾ ਦਿੱਤਾ ਹੈ।

ਵੇਖੋ ਵੀਡੀਓ।

ਪ੍ਰਧਾਨ ਮੰਤਰੀ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀਂ ਰੱਖੀ ਸਰਬ ਪਾਰਟੀ ਮੀਟਿੰਗ ਭਾਗ ਲੈਂਦੇ ਹੋਏ ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਦਲੇਰਾਨਾ ਅਤੇ ਫੈਸਲਾਕੁੰਨ ਕਾਰਵਾਈਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਫ਼ੈਸਲਿਆਂ ਲਈ ਸਾਰੇ ਲੋਕਾਂ ਨੇ ਉਹਨਾਂ ਦੀ ਤਾਰੀਫ਼ ਕੀਤੀ ਹੈ।

ਵਿਭਿੰਨ ਮੁੱਦਿਆਂ ਬਾਰੇ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆ ਰਹੇ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਉੱਤੇ ਪੈਣ ਵਾਲੇ ਦਬਾਅ ਨੂੰ ਘਟਾਉਣ ਦੀ ਸਖ਼ਤ ਲੋੜ ਹੈ, ਕਿਉਂਕਿ ਵੱਡੇ ਇੱਕਠਾਂ ਨਾਲ ਸਮੁੱਚੇ ਸੂਬੇ ਅੰਦਰ ਕੋਵਿਡ-19 ਦੀ ਲਾਗ ਫੈਲਣ ਦਾ ਖਤਰਾ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੀ ਦੇਰੀ ਲਈ ਇਹ ਬੋਨਸ 100 ਰੁਪਏ ਪ੍ਰਤੀ ਕੁਇੰਟਲ ਅਤੇ ਦੋ ਮਹੀਨੇ ਦੀ ਦੇਰੀ ਲਈ 150 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਇਹ ਵੀ ਸੁਝਾਅ ਦਿੱਤਾ ਕਿ ਵਧੇ ਹੋਏ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਸਰਕਾਰੀ ਏਜੰਸੀਆਂ ਨੂੰ ਪਿੰਡਾਂ ਵਿੱਚ ਜਾ ਕੇ ਕਣਕ ਖਰੀਦਣ ਦਾ ਨਿਰਦੇਸ਼ ਦਿੱਤਾ ਜਾਵੇ। ਉਹਨਾਂ ਇਹ ਵੀ ਅਪੀਲ ਕੀਤੀ ਕਿ ਆਲੂ ਅਤੇ ਸ਼ਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ, ਜਿਹਨਾਂ ਦਾ ਪਿਛਲੇ ਸਮੇਂ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਰਬੀਆਈ ਵੱਲੋਂ ਵਿਆਜ ਦਰਾਂ 1.75 ਫੀਸਦੀ ਘਟਾਉਣ ਸੰਬੰਧੀ ਦਿੱਤੇ ਮਸ਼ਵਰੇ ਦਾ ਬੈਂਕਾਂ ਵੱਲੋਂ ਪਾਲਣ ਨਾ ਕਰਨ ਕਰਕੇ ਆਮ ਆਦਮੀ ਉੱਤੇ ਬਹੁਤ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਤਾਲਬੰਦੀ ਸਦਕਾ ਪੈਦਾ ਹੋਈ ਸਥਿਤੀ ਵਿਚ ਲੋਕਾਂ ਦਾ ਬੋਝ ਘਟਾਉਣ ਲਈ ਬੈਂਕਾਂ ਨੂੰ ਆਰਬੀਆਈ ਦੇ ਸਾਰੇ ਮਸ਼ਵਰਿਆਂ ਦੀ ਪਾਲਣਾ ਕਰਨ ਦਾ ਨਿਰਦੇਸ਼ ਜਾਰੀ ਕਰਨਾ ਚਾਹੀਦਾ ਹੈ।

ABOUT THE AUTHOR

...view details