ਸ੍ਰੀ ਮੁਕਤਸਰ ਸਾਹਿਬ : ਇੱਥੋਂ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦਾ 13 ਮਾਰਚ ਨੂੰ ਕੋਰੋਨਾ ਨਾਲ ਮੌਤ ਹੋ ਗਈ ਸੀ, ਉਨ੍ਹਾਂ ਦਾ ਅੱਜ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ ਵਿਖੇ ਕੀਤਾ। ਉਨ੍ਹਾਂ ਦੀ ਚਿੱਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਰਾਜਬਲਵਿੰਦਰ ਸਿੰਘ ਮਰਾੜ ਅਤੇ ਜਸਪਾਲ ਸਿੰਘ ਮਰਾੜ ਨੇ ਦਿੱਤੀ।
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦਾ ਜੱਦੀ ਪਿੰਡ ਹੋਇਆ ਅੰਤਮ ਸਸਕਾਰ - ਅਸ਼ੋਕ ਚੁਘ
ਇੱਥੋਂ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦਾ 13 ਮਾਰਚ ਨੂੰ ਕੋਰੋਨਾ ਨਾਲ ਮੌਤ ਹੋ ਗਈ ਸੀ ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ ਵਿਖੇ ਕੀਤਾ।

ਫ਼ੋਟੋ
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦਾ ਜੱਦੀ ਪਿੰਡ ਹੋਇਆ ਅੰਤਮ ਸਸਕਾਰ
ਅਸ਼ੋਕ ਚੁਘ ਨੇ ਸੁਖਦਰਸ਼ਨ ਸਿੰਘ ਦੇ ਅੰਤਮ ਸਸਕਾਰ ਮੌਕੇ ਯਾਦ ਕੀਤਾ ਤੇ ਉਨ੍ਹਾਂ ਕਿਹਾ ਕਿ ਇਹ ਪੂਰਾ ਹੋਣ ਵਾਲਾ ਘਾਟਾ ਹੈ।
ਅੱਜ ਅੰਤਿਮ ਸਸਕਾਰ ਮੌਕੇ ਅਵਤਾਰ ਸਿੰਘ ਜੀਰਾ, ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਕਰਨ ਕੌਰ ਬਰਾੜ, ਸਾਬਕਾ ਵਿਧਾਇਕ, ਮੇਜਰ ਸੁਖਬੀਰ ਬਰਾੜ ਨਰਿੰਦਰ ਕਾਉਣੀ ਚੇਅਰਮੈਨ, ਜਗਜੀਤ ਸਿੰਘ ਬਰਾੜ ਹਨੀ ਫਤਣਵਾਲਾ, ਅਸ਼ੋਕ ਚੁਘ, ਜਗਦੀਪ ਸਿੰਘ ਕਾਕਾ ਬਰਾੜ, ਸੁਖਮਨਪਰੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।