ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਦੇ ਖਿਲਾਫ ਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ (Protest) ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਮਿਲੀ ਜਾਣਕਾਰੀ ਮੁਤਾਬਿਕ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਦਫਤਰ ਸ਼ਿਕਾਇਤ ਨਿਵਾਰਨ ਕਮੇਟੀਆਂ ਨਾਲ ਮੀਟਿੰਗ ਕਰਨ ਲਈ ਆਏ ਸੀ ਜਿੱਥੇ ਕੱਚੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ।
ਵਿਰੋਧੀਆਂ ’ਤੇ ਭੜਕੇ ਰੰਧਾਵਾ-ਵੜਿੰਗ
ਵਿਰੋਧ ਪ੍ਰਦਰਸ਼ਨ ਦੌਰਾਨ ਸੁਖਜਿੰਦਰ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀਆਂ ’ਤੇ (Protesters in Muktsar Sahib) ਭੜਕਦੇ ਹੋਏ ਵੀ ਨਜਰ ਆਏ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਰੋਧੀਆਂ ਨੂੰ ਕਹਿੰਦੇ ਹੋਏ ਨਜਰ ਆਏ ਕਿ ਕੀ ਉਹ ਉਨ੍ਹਾਂ ਨੂੰ ਧਮਕੀ ਦੇ ਰਹੇ ਹਨ ਉਨ੍ਹਾਂ ਨੇ ਜੋ ਕਰਨਾ ਹੈ ਕਰ ਲੈਣ। ਇਸ ਤੋਂ ਇਲਾਵਾ ਉਨ੍ਹਾਂ ਨੇ ਡੀਸੀ ਨੂੰ ਹਿਦਾਇਤ ਦਿੱਤੀਆਂ ਕਿ ਜੋ ਵੀ ਮੁਲਾਜ਼ਮ ਆਪਣਾ ਕੰਮ ਛੱਡ ਕੇ ਇੱਥੇ ਆਏ ਹਨ ਉਨ੍ਹਾਂ ਨੂੰ ਸਸਪੈਂਡ ਕੀਤਾ ਜਾਵੇ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਜੰਮ ਕੇ ਨਾਅਰੇਬਾਜੀ ਕੀਤੀ ਗਈ।