ਪੰਜਾਬ

punjab

ETV Bharat / state

ਮਲੋਟ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ, ਸਿਹਤ ਵਿਭਾਗ ਕਰ ਰਿਹਾ ਜਾਂਚ

ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਮਲੋਟ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਤੇ ਉਸ ਦਾ ਪਰਿਵਾਰ ਸਾਹਮਣੇ ਆਇਆ ਹੈ। ਸਿਹਤ ਵਿਭਾਗ ਵੱਲੋਂ ਮਰੀਜ਼ ਤੇ ਉਸ ਦੇ ਪਰਿਵਾਰ ਦੀ ਜਾਂਚ ਕੀਤੀ ਜਾ ਰਹੀ ਹੈ।

ਫੋਟੋ
ਫੋਟੋ

By

Published : Apr 1, 2020, 6:47 PM IST

ਸ੍ਰੀ ਮੁਕਤਸਰ ਸਾਹਿਬ: ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੁਕਤਸਰ ਸਾਹਿਬ ਦੇ ਕਸਬਾ ਮਲੋਟ ਵਿਖੇ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ।

ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁਕਤਸ ਦੇ ਸਿਵਲ ਸਰਜਨ ਡਾ. ਹਰਿ ਨਰਾਇਣ ਸਿੰਘ ਨੇ ਦੱਸਿਆ ਕਿ ਮਲੋਟ 'ਚ ਇੱਕ ਵਿਅਕਤੀ ਕੋਰੋਨਾ ਵਾਇਰਸ ਦਾ ਸ਼ੱਕੀ ਪਾਇਆ ਗਿਆ ਹੈ। ਸੂਚਨਾ ਮਿਲਦੇ ਹੀ ਸਿਹਤ ਵਿਭਾਗ ਵੱਲੋਂ ਉਸ ਦੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਵਿਅਕਤੀ ਵਿਦੇਸ਼ ਤੋਂ ਵਾਪਸ ਆਇਆ ਹੈ ਤੇ ਬੀਤੇ ਕੁੱਝ ਦਿਨਾਂ ਤੋਂ ਉਹ ਬਿਮਾਰ ਚੱਲ ਰਿਹਾ ਹੈ।

ਹੋਰ ਪੜ੍ਹੋ : ਜਨਤਕ ਖੇਤਰ ਦੇ 6 ਬੈਂਕਾਂ ਦਾ ਰਲੇਵਾਂ ਅੱਜ ਤੋਂ ਲਾਗੂ

ਸਿਹਤ ਵਿਭਾਗ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤੇ ਉਸ ਦੀ ਭਾਰਤ ਆਉਣ ਤੋਂ ਪਹਿਲਾਂ ਤੇ ਬਅਦ 'ਚ ਟ੍ਰੈਵਲ ਹਿਸਟਰੀ ਬਾਰੇ ਜਾਣਕਾਰੀ ਇੱਕਠੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਦੇ ਦੱਸਿਆ ਕਿ ਸ਼ੱਕੀ ਮਰੀਜ਼ ਦੇ ਸਾਰੇ ਹੀ ਪਰਿਵਾਰਕ ਮੈਬਰਾਂ ਦੇ ਸੈਂਪਲ ਲੈਕੇ ਆਧੁਨਿਕ ਜਾਂਚ ਕਰਨ ਲਈ ਪਟਿਆਲੇ ਭੇਜ ਦਿੱਤੇ ਗਏ ਹਨ। ਉਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਿਹਤ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਜਿਹਨਾਂ ਦੀ ਰਿਪੋਰਟ ਆਉਣ ਮੁਤਾਬਕ ਹੀ ਸਿਹਤ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ

ABOUT THE AUTHOR

...view details