ਗਿੱਦੜਬਾਹਾ:ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵਿਰੁੱਧ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਅੱਜ 35 ਦਿਨ ਪੂਰੇ ਹੋ ਚੁੱਕੇ ਹਨ। ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਅੱਜ ਗਿੱਦੜਬਾਹਾ ਦੇ ਬਾਜ਼ਾਰਾਂ ਵਿੱਚੋਂ ਦੀ ਔਰਤਾਂ ਵੱਲੋਂ ਥਾਲੀਆਂ ਖੜਕਾਉਂਦੇ ਹੋਏ ਪੰਜਾਬ ਸਰਕਾਰ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫ਼ਾਈ ਕਰਮਚਾਰੀ ਗਿੱਦੜਬਾਹਾ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ, ਕਿ ਪਿਛਲੇ 35 ਦਿਨਾਂ ਤੋਂ ਸਫਾਈ ਕਰਮਚਾਰੀ ਹੜਤਾਲ ਤੇ ਬੈਠੇ ਹਨ, ਪਰ ਸਰਕਾਰ ਦੇ ਕੰਨਾਂ ਤੇ ਜੂੰ ਸਰਕਦੀ ਦਿਖਾਈ ਨਹੀਂ ਦੇ ਰਹੀ।
ਸਫ਼ਾਈ ਕਰਮਚਾਰੀਆਂ ਨੇ ਅਨੋਖੇ ਢੰਗ ਨਾਲ ਕੀਤਾ ਰੋਸ਼ ਪ੍ਰਦਰਸ਼ਨ - ਥਾਲੀਆਂ
ਗਿੱਦੜਬਾਹਾ ਵਿੱਚ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖੇ ਢੰਗ ਨਾਲ ਥਾਲੀਆਂ ਖ਼ੜਕਾ ਕੇ ਕੀਤਾ ਰੋਸ਼ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਸੋਲ਼ਾਂ ਤਾਰੀਖ਼ ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ ਸੀ ਹੁਣ ਅਠਾਰਾਂ ਤਰੀਕ ਨੂੰ ਮੀਟਿੰਗ ਬੁਲਾਈ ਗਈ ਹੈ, ਉਨ੍ਹਾਂ ਕਿਹਾ ਕਿ ਅਸੀ ਥਾਲੀਆਂ ਇਸ ਲਈ ਖੜਕਾਇਆ ਜਾਂ ਰਹੇ ਹਾਂ, ਕਿਉਂਕਿ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ। ਅਸੀਂ 22 ਤਰੀਕ ਨੂੰ ਪੰਜਾਬ ਪ੍ਰਧਾਨ ਦੇ ਸੱਦੇ ਉੱਪਰ ਪਟਿਆਲੇ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਦਾ ਘਿਰਾਓ ਕਰਨ ਵਾਸਤੇ ਜਾਂ ਰਹੇ ਹਾਂ, ਉਨ੍ਹਾਂ ਸਰਕਾਰ ਤੇ ਤੰਜ ਕੱਸਦਿਆਂ ਕਿਹਾ, ਕਿ ਸਰਕਾਰ ਮੀਡੀਆ ਦੇ ਨਾਮ ਤੇ ਬਹਾਨਾ ਬਣਾ ਰਹੀ ਹੈ, ਸਾਨੂੰ ਨਹੀਂ ਲੱਗਦਾ ਸਰਕਾਰ ਮੀਟਿੰਗਾ ਰਾਹੀ ਸਾਡੀਆਂ ਮੰਗਾਂ ਮੰਨੇਗੀ, ਉਨ੍ਹਾਂ ਕਿਹਾ ਕਿ ਸਾਨੂੰ ਸਖ਼ਤ ਤੋਂ ਸਖ਼ਤ ਕਦਮ ਚੁੱਕਣਾ ਹੀ ਪਵੇਗਾ।
ਇਹ ਵੀ ਪੜ੍ਹੋ:-ਕੱਚੇ ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਨੇ ਹੁਕਮ ਕੀਤੇ ਜਾਰੀ: ਵੇਰਕਾ