ਪੰਜਾਬ

punjab

ETV Bharat / state

Sweepers Strike: ਪੱਕੇ ਕਰਨ ਦੇ ਭਰੋਸੇ ਤੋਂ ਬਾਅਦ ਵੀ ਹੜਤਾਲ ਜਾਰੀ - Sweepers strike continues

ਸ੍ਰੀ ਮੁਕਤਸਰ ਸਾਹਿਬ ਵਿੱਚ ਬ੍ਰਹਮ ਮਹਿੰਦਰਾ ਨੇ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ, ਪਰ ਸਫਾਈ ਕਰਮਚਾਰੀ (Sweepers) ਨੇ ਕਿਹਾ ਕਿ ਸਾਡੀ ਹੜਤਾਲ ਜਾਰੀ ਰਹੇਗੀ।

ਪੱਕੇ ਕਰਨ ਦੇ ਭਰੋਸੇ ਤੋਂ ਬਾਅਦ ਵੀ ਹੜਤਾਲ ਜਾਰੀ
ਪੱਕੇ ਕਰਨ ਦੇ ਭਰੋਸੇ ਤੋਂ ਬਾਅਦ ਵੀ ਹੜਤਾਲ ਜਾਰੀ

By

Published : May 30, 2021, 4:02 PM IST

ਸ੍ਰੀ ਮੁਕਤਸਰ ਸਾਹਿਬ:ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀਆਂ (Sweepers) ਦੀ ਹੜਤਾਲ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿੱਚ ਸਫਾਈ ਕਰਮਚਾਰੀ (Sweepers) ਹੜਤਾਲ ’ਤੇ ਬੈਠੇ ਹੋਏ ਹਨ। ਸਫਾਈ ਕਰਮਚਾਰੀ (Sweepers) ਹੜਤਾਲ ਹੋਣ ਕਾਰਨ ਸਾਰੇ ਸ਼ਹਿਰਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਪਏ ਹਨ ਜਿਸ ਕਾਰਨ ਵਿਧਾਇਕ ਰਾਜਾ ਵੜਿੰਗ ਨੇ ਸ਼ਹਿਰ ਨੂੰ ਸਾਫ਼ ਕਰਨਾ ਚਾਹਿਆ ਤਾਂ ਸਫ਼ਾਈ ਕਰਮਚਾਰੀਆਂ ਵੱਲੋਂ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਦਾ ਵਿਰੋਧ ਕੀਤਾ ਗਿਆ ਸੀ। ਵਿਰੋਧ ਹੋਣ ’ਤੇ ਰਾਜਾ ਵੜਿੰਗ ਨੇ ਸਫ਼ਾਈ ਕਰਮਚਾਰੀਆਂ ਨੂੰ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕਰਨ ਦਾ ਭਰੋਸਾ ਦਿੱਤਾ ਸੀ।

ਪੱਕੇ ਕਰਨ ਦੇ ਭਰੋਸੇ ਤੋਂ ਬਾਅਦ ਵੀ ਹੜਤਾਲ ਜਾਰੀ

ਇਹ ਵੀ ਪੜੋ: Punjab Congress Conflict: ਜੂਨ ਦੇ ਪਹਿਲੇ ਹਫ਼ਤੇ ਨਾਰਾਜ਼ ਵਿਧਾਇਕਾਂ ਨਾਲ ਮੁਲਾਕਾਤ ਕਰੇਗੀ ਹਾਈਕਮਾਨ

ਉਸ ਭਰੋਸੇ ਤੇ ਰਾਜਾ ਵੜਿੰਗ ਨੇ ਸਫਾਈ ਕਰਮਚਾਰੀਆਂ ਨਾਲ ਬ੍ਰਹਮ ਮਹਿੰਦਰਾ ਦੀ ਮੀਟਿੰਗ ਕਰਾਈ ਜਿਸ ਵਿੱਚ ਬ੍ਰਹਮ ਮਹਿੰਦਰਾ ਨੇ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਸਫਾਈ ਕਰਮਚਾਰੀ ਮੰਗਤ ਰਾਮ ਦਾ ਕਹਿਣਾ ਸੀ ਕਿ ਅਸੀਂ ਉਨ੍ਹਾਂ ਸਮਾਂ ਹੜਤਾਲ ਜਾਰੀ ਰੱਖਾਂਗੇ ਜਿਨ੍ਹਾਂ ਚਿਰ ਸਰਕਾਰ ਸਾਨੂੰ ਲਿਖਤੀ ਰੂਪ ’ਚ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਾਡੀ ਪੈਨਸ਼ਨ ਦਾ ਮੁੱਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਸਾਡੀ ਹੜਤਾਲ ਜਾਰੀ ਰਹੇਗੀ।

ਇਹ ਵੀ ਪੜੋ: Land Disputes: ਜਮੀਨੀ ਵਿਵਾਦ ਕਾਰਨ ਕਿਸਾਨ ਜੱਥੇਬੰਦੀਆਂ ਹੋਈਆਂ ਆਹਮੋ-ਸਾਹਮਣੇ

ABOUT THE AUTHOR

...view details