ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਪੂਰੀ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਸ ਮਹਾਂਮਾਰੀ ਦੌਰਾਨ ਮਦਦ ਦੀ ਅਪੀਲ ਕੀਤੀ ਹੈ। ਬਾਵਜੂਦ ਇਸਦੇ ਕਈ ਥਾਵਾਂ 'ਤੇ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ।
ਇਸ ਦੇ ਤਹਿਤ ਬੀਤੇ ਦਿਨੀਂ ਗਿੱਦੜਬਾਹਾ ਹਲਕੇ ਦੇ ਪਿੰਡ ਭੂੰਦੜ ਤੇ ਕਰਾਈਵਾਲਾ ਵਿਖੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਵੱਡੀ ਗਿਣਤੀ ਸਾਹਮਣੇ ਆਉਣ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਸਖ਼ਤੀ ਦਿਖਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਭਰ ਦੇ ਵਿੱਚ ਵੱਖ-ਵੱਖ ਥਾਵਾਂ ਉੱਤੇ ਕੋਰੋਨਾ ਟੈਸਟਿੰਗ ਕੀਤੀ ਗਈ।
ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਵਧਾਈ ਸਖ਼ਤੀ ਇਸ ਸੰਬੰਧ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਟੈਸਟਿੰਗ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਟੈਸਟਿੰਗ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 43 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 28 ਐਨਰੀਜੈਂਟ ਟੈਸਟ ਹਨ ਜਿਨ੍ਹਾਂ ਵਿਚੋਂ 3 ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਅਤੇ 14 ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮਾਸਕ ਪਾ ਕੇ ਰੱਖਣ, ਹੱਥਾਂ ਨੂੰ ਸੈਨੇਟਾਇਜ਼ਰ ਕਰਦੇ ਰਹੋ ਅਤੇ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲੋ।
ਇਹ ਵੀ ਪੜ੍ਹੋ:ਲੁਧਿਆਣਾ 'ਚ 18 ਤੋਂ 44 ਸਾਲ ਦੀ ਉਮਰ ਦੇ 50 ਹਜ਼ਾਰ ਦੇ ਕਰੀਬ ਲੋਕ ਕਰਵਾ ਚੁੱਕੇ ਹਨ ਟੀਕਾਕਰਨ