ਸ੍ਰੀ ਮੁਕਤਸਰ ਸਾਹਿਬ:ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਖੁਦ ਡੀਐਸਪੀਡੀ ਅਵਤਾਰ ਸਿੰਘ ਨੇ ਕੀਤੀ। ਸਮਾਗਮ ਦੀ ਸਮਾਪਤੀ ਕੋਟਕਪੂਰਾ ਚੌਂਕ ਵਿੱਚ ਹੋਈ, ਜਿਸ ਦੀ ਕਮਾਨ ਡੀ.ਐਸ.ਪੀ ਥਾਣਾ ਸਿਟੀ ਦੇ ਐਸ.ਐਚ.ਓ ਨੇ ਸੰਭਾਲੀ ਅਤੇ ਗੱਲਬਾਤ ਕਰਦਿਆਂ ਡੀ.ਐਸ.ਪੀ ਅਵਤਾਰ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢੇ ਗਏ ਹਨ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਪੁਲਿਸ ਵੱਲੋਂ ਲੋਕਾਂ ਨੂੰ ਵਾਰ-ਵਾਰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਦੀਆਂ ਅਫਵਾਹਾਂ ਤੋਂ ਦੂਰ ਰਹੋ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਬਹੁਤ ਸਾਰੀਆਂ ਅਫਵਾਹਾਂ ਚੱਲ ਰਹੀਆਂ ਹਨ। ਲੋਕਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਗੱਲ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਜ਼ਿਲ੍ਹਾ ਪੁਲੀਸ ਵੱਲੋਂ ਐਸਐਸਪੀ ਦੀਆਂ ਹਦਾਇਤਾਂ ’ਤੇ ਮੰਗਲਵਾਰ ਨੂੰ ਵੀ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਪੁਲਿਸ ਦਾ ਸਖ਼ਤ ਪਹਿਰਾ:ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਚੱਲ ਰਹੇ ਸਰਚ ਅਭਿਆਨ ਤਹਿਤ ਜ਼ਿਲ੍ਹਾ ਪੁਲੀਸ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਨਾਕੇ ਲਾ ਕੇ ਹਰ ਸ਼ੱਕੀ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਅਣਸੁਖਾਵੇਂ ਮਾਹੌਲ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਗੁਰਦੁਆਰਾ ਸਾਹਿਬ ਦੇ ਸਾਰੇ ਗੇਟਾਂ ਤੋਂ ਇਲਾਵਾ ਸ਼ਹਿਰ ਦੇ ਮੁੱਖ ਇਲਾਕਿਆਂ 'ਚ ਪੁਲਿਸ ਦਾ ਸਖ਼ਤ ਪਹਿਰਾ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਪਣੀ ਡਿਊਟੀ ਸਖ਼ਤੀ ਨਾਲ ਨਿਭਾਉਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ |
ਇਹ ਵੀ ਪੜ੍ਹੋ :Amritpal Singh Case: ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਭੇਸ ਬਦਲ ਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ
ਤੀਜੇ ਦਿਨ ਵੀ ਕੱਢਿਆ ਪੁਲਿਸ ਨੇ ਫਲੈਗ ਮਾਰਚ, ਜ਼ਿਲ੍ਹੇ 'ਚ ਚੱਪੇ-ਚੱਪੇ 'ਤੇ ਪੁਲਿਸ ਦਾ ਠੀਕਰੀ ਪਹਿਰਾ - Muktsar Police Amritsar
ਪੁਲਿਸ ਨੇ ਸ਼ਨੀਵਾਰ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਉਸ ਦਾ ਕਈ ਕਿਲੋਮੀਟਰ ਤੱਕ ਪਿੱਛਾ ਕੀਤਾ, ਹਾਲਾਂਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਛੱਡ ਕੇ ਫਰਾਰ ਕਾਮਯਾਬ ਹੋ ਗਿਆ। ਇਸ ਤਹਿਤ ਹੁਣ ਪੁਲਿਸ ਵੱਲੋਂ ਸ਼ਹਿਰਾਂ ਵਿਚ ਫਲੈਗ ਨਮਾਰਚ ਕੱਢ ਕੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

Flag march : ਤੀਜੇ ਦਿਨ ਵੀ ਕੱਢਿਆ ਪੁਲਿਸ ਨੇ ਫਲੈਗ ਮਾਰਚ, ਜ਼ਿਲ੍ਹੇ 'ਚ ਚੱਪੇ ਚੱਪੇ 'ਤੇ ਪੁਲਿਸ ਦਾ ਠੀਕਰੀ ਪਹਿਰਾ
Flag march : ਤੀਜੇ ਦਿਨ ਵੀ ਕੱਢਿਆ ਪੁਲਿਸ ਨੇ ਫਲੈਗ ਮਾਰਚ, ਜ਼ਿਲ੍ਹੇ 'ਚ ਚੱਪੇ ਚੱਪੇ 'ਤੇ ਪੁਲਿਸ ਦਾ ਠੀਕਰੀ ਪਹਿਰਾ
ਆਤਮ ਸਮਰਪਣ:ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ 'ਚ 'ਵਾਰਿਸ ਪੰਜਾਬ ਦੀ' ਜਥੇਬੰਦੀ ਦੇ ਡਰਾਈਵਰ ਹਰਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ। ਇਸ ਵਿੱਚ ਸ਼ਾਮਲ ਸਰਗਰਮ ਆਗੂਆਂ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।