ਸ੍ਰੀ ਮੁਕਤਸਰ ਸਾਹਿਬ: ਪਿੰਡ ਦੋਦਾ ਦੇ ਵਿਖੇ ਪੁਲਸ ਉਪਰ ਟਰੈਕਟਰ ਚੜ੍ਹਾਉਣ, ਵਰਦੀ ਪਾੜਨ ਅਤੇ ਪਿਸਤੌਲ ਦਿਖਾਉਣ ਦੇ ਕਥਿਤ ਦੋਸ਼ਾਂ ਤਹਿਤ ਕੋਟਭਾਈ ਪੁਲਿਸ ਸਟੇਸ਼ਨ ਵਿੱਚ ਵੱਖ ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੋਟਭਾਈ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਦਰਖਾਸਤ ਪੁਲਿਸ ਚੌਂਕੀ ਦੋਦਾ ਵਿਖੇ ਸੁਖਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵੱਲੋਂ ਦਿੱਤੀ ਗਈ ਸੀ ਕਿ ਉਸ ਦੀ ਜ਼ਮੀਨ ’ਤੇ ਕੁਝ ਲੋਕ ਨਜਾਇਜ਼ ਕਬਜ਼ਾ ਕਰ ਰਹੇ ਹਨ।
ਜਦੋਂ ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਏਐਸਆਈ ਬਲਦੇਵ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਤਾਂ ਸੁਖਮੰਦਰ ਸਿੰਘ ਤੇ ਉਸ ਦੇ ਸਾਥੀਆਂ ਨੇ ਪੁਲਸ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਇਸ ਤੋਂ ਬਾਅਦ ਉਸਨੇ ਪੁਲਸ ਦੀ ਕਾਰ ’ਤੇ ਟਰੈਕਟਰ ਚੜ੍ਹਾ ਦਿੱਤਾ ਤੇ ਮੌਕੇ ਤੋਂ ਟਰੈਕਟਰ ਲੈ ਕੇ ਫ਼ਰਾਰ ਹੋ ਗਏ।