ਸ੍ਰੀ ਮੁਕਤਸਰ ਸਾਹਿਬ: ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਈ ਦਿਨਾਂ ਤੋਂ ਪੰਜਾਬ ਹਰਿਆਣਾ ਅਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰ 'ਤੇ ਧਰਨਾ- ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਵੇਂ। ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਹੀ ਉਹ ਆਪਣੇ ਘਰਾਂ ਨੂੰ ਵਾਪਸ ਜਾਣਗੇ। ਇਸ ਸਬੰਧ ਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਕਈ ਮੀਟਿੰਗਾਂ ਵੀ ਹੋਈਆਂ ਪਰ ਇਹ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ। ਜਿੱਥੇ ਇਕ ਪਾਸੇ ਕਿਸਾਨ ਦਿੱਲੀ ਦੇ ਬਾਰਡਰ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਚ ਵੀ ਕਿਸਾਨਾਂ ਵੱਲੋਂ ਵੱਖ ਵੱਖ ਢੰਗ ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਨੌਜਵਾਨ ਨੇ ਸਰਕਾਰ ਦਾ ਕੀਤਾ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ
ਦੱਸ ਦਈਏ ਕਿ ਪਿੰਡ ਪੱਕੀ ਟਿੱਬੀ ਦੇ ਕਿਸਾਨ ਮਹਿਮਾ ਸਿੰਘ ਨੇ ਆਪਣੀ ਤਿੰਨ ਏਕੜ ਕਣਕ ਦੀ ਫਸਲ ਵਾਹ ਕੇ ਸੰਕੇਤਕ ਸੰਘਰਸ਼ ਦਾ ਐਲਾਨ ਕੀਤਾ ਹੈ। ਮਹਿਮਾ ਸਿੰਘ ਨੇ ਕਿਹਾ ਕਿ ਇਹ ਤਾਂ ਸਿਰਫ਼ ਮੋਦੀ ਨੂੰ ਟ੍ਰੇਲਰ ਹੀ ਦਿਖਾਇਆ ਗਿਆ ਹੈ। ਜੇਕਰ ਲੋੜ ਪਈ ਤਾਂ ਪੂਰੀ ਫਿਲਮ ਦਿਖਾਵਾਂਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡਾ ਮਨ ਨਹੀਂ ਸੀ ਕਿ ਇਸ ਤਰ੍ਹਾਂ ਕਰਨ ਨੂੰ ਕਿਉਂਕਿ ਪੁੱਤਾਂ ਵਾਂਗ ਪਾਲੀ ਹੋਈ ਫਸਲ ਨੂੰ ਵਾਹੁਣਾ ਬਹੁਤ ਔਖਾ ਹੁੰਦਾ ਹੈ। ਸੰਘਰਸ਼ ਲਈ ਇਹ ਸੰਦੇਸ਼ ਦੇਣਾ ਜ਼ਰੂਰੀ ਸੀ।