ਮਲੋਟ : ਹਲਕੇ ਦੇ ਰਵਿਦਾਸ ਮੁੱਹਲੇ ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਨੂੰ ਅੱਗ ਲਗਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲਗਾਉਣ ਵਾਲੇ ਲੋਕਾਂ ਬਾਰੇ ਅਜੇ ਤੱਕ ਕੁੱਝ ਪਤਾ ਨਹੀਂ ਲਗ ਸਕੀਆ ਹੈ।
ਅਣਪਛਾਤੇ ਲੋਕਾਂ ਨੇ ਘਰ ਤੋਂ ਬਾਹਰ ਖੜ੍ਹੀ ਕਾਰ ਨੂੰ ਲਗਾਈ ਅੱਗ - ਕਾਰ ਨੂੰ ਲਗਾਈ ਅੱਗ
ਮਲੋਟ ਦੇ ਰਵਿਦਾਸ ਮੁਹੱਲੇ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਇੱਕ ਘਰ ਦੇ ਬਾਹਰ ਖੜੀ ਕਾਰ ਨੂੰ ਅੱਗ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਕਾਰ ਨੂੰ ਕਾਫੀ ਨੁਕਸਾਨ ਹੋਇਆ। ਕਾਰ ਮਾਲਿਕ ਦੀ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੇ ਲੋਕਾਂ ਵੱਲੋਂ ਦੇਰ ਰਾਤ ਦੇ ਸਮੇਂ ਕਾਰ ਨੂੰ ਅੱਗ ਲਾਈ ਗਈ। ਕਾਰ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਲਗਦੇ ਹੀ ਮੁੱਹਲਾਵਾਸੀ ਇੱਕਠੇ ਹੋ ਗਏ। ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਰ ਸੜ ਕੇ ਸੁਆਹ ਹੋ ਗਈ। ਕਾਰ ਦਾ ਕਾਫੀ ਨੁਕਸਾਨ ਹੋਇਆ। ਕਾਰ ਦੇ ਮਾਲਿਕ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਾਰ ਦੇ ਮਾਲਿਕ ਬਲਰਾਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾਂ ਵਾਂਗ੍ਹ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਪਰਤੇ। ਉਨ੍ਹਾਂ ਨੇ ਕਾਰ ਦੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਦੀ ਕਾਰ ਨੂੰ ਅੱਗ ਲਾ ਦਿੱਤੀ ਗਈ। ਕੁਝ ਸਮੇਂ ਬਾਅਦ ਮੁਹੱਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਕਾਰ ਵਿੱਚ ਅੱਗ ਲੱਗਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਆਂਡੀਆਂ ਅਤੇ ਮੁੱਹਲੇ ਦੇ ਲੋਕਾਂ ਨੇ ਅੱਗ ਬੁਝਾਉਣ ਵਿੱਚ ਮਦਦ ਕੀਤੀ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਬਲਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਵਿੱਚ ਦਿੱਤੀ ਹੈ ਅਤੇ ਪੁਲਿਸ ਨੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦਾ ਭਰੋਸਾ ਦਿੱਤਾ ਗਿਆ ਹੈ।