ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪਿਛਲੇ ਦਿਨੀਂ ਪੇਸ਼ ਕੀਤੇ ਬਜਟ 'ਚ ਕੋਈ ਤਜਵੀਜ਼ ਨਾ ਰੱਖੇ ਜਾਣ 'ਤੇ ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ।
ਪੰਜਾਬ ਅਤੇ ਯੂਟੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਇਕੱਠੇ ਹੋਏ ਆਗੂਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਲਗਾਏ। ਉਨ੍ਹਾਂ ਮੰਗਾ ਨਾ ਮੰਨੀਆਂ ਜਾਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਨੀ ਦਿੱਤੀ।
ਉਕਤ ਆਗੂਆਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ 'ਚ ਮੁਲਾਜ਼ਮ ਮੰਗਾਂ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ ਜਿਸ ਕਾਰਨ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਪਕੇ ਹੋਣ, ਡੀ ਏ ਅਤੇ ਪੇਅ ਕਮਿਸ਼ਨ ਦੀ ਮੰਗ ਕਰ ਰਹੇ ਹਨ ਜੋ ਅਜੇ ਤੱਕ ਨਹੀਂ ਮੰਨੀ ਗਈ ਹੈ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵੀਂ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਆਗੂਆਂ ਨੇ ਆਉਣ ਵਾਲੇ ਦਿਨਾਂ ਚ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ।