ਪੰਜਾਬ

punjab

ਰੇਡ ਕਰਨ ਪੁੱਜੀ ਪੁਲਿਸ ਨੂੰ ਪਈਆਂ ਭਾਜੜਾਂ

By

Published : Jul 27, 2021, 1:50 PM IST

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਦੋਦਾ ਵਿਖੇ ਪਿੰਡ ਵਾਸੀਆਂ ਵੱਲੋਂ ਪੁਲਿਸ ਟੀਮ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਇਹ ਹਮਲਾ ਉਦੋਂ ਕੀਤਾ ਗਿਆ ਜਦੋਂ ਪੰਜਾਬ ਪੁਲਿਸ ਦੀ ਟੀਮ ਪਿੰਡ ਵਿੱਚ ਨਜਾਇਜ਼ ਸ਼ਰਾਬ ਵੇਚਣ ਵਾਲੇ ਮਾਫੀਆ 'ਤੇ ਰੇਡ ਕਰਨ ਪੁੱਜੀ।

ਰੇਡ ਕਰਨ ਪੁੱਜੀ ਪੁਲਿਸ ਨੂੰ ਪਈਆਂ ਭਾਜੜਾਂ
ਰੇਡ ਕਰਨ ਪੁੱਜੀ ਪੁਲਿਸ ਨੂੰ ਪਈਆਂ ਭਾਜੜਾਂ

ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਦੇ ਨੇੜਲੇ ਪਿੰਡ ਦੋਦਾ ਵਿਖੇ ਪਿੰਡ ਵਾਸੀਆਂ ਵੱਲੋਂ ਪੁਲਿਸ ਟੀਮ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਇਹ ਹਮਲਾ ਉਦੋਂ ਕੀਤਾ ਗਿਆ ਜਦੋਂ ਪੰਜਾਬ ਪੁਲਿਸ ਦੀ ਟੀਮ ਪਿੰਡ ਵਿੱਚ ਰੇਡ ਕਰਨ ਪੁੱਜੀ।

ਜਾਣਕਾਰੀ ਮੁਤਾਬਕ ਪੁਲਿਸ ਟੀਮ ਪਿੰਡ ਦੋਦਾ ਵਿਖੇ ਨਜਾਇਜ਼ ਸ਼ਰਾਬ ਵੇਚਣ ਵਾਲੇ ਮਾਫੀਆ ਨਾਲ ਸਬੰਧਤ ਲੋਕਾਂ ਦੇ ਘਰ ਰੇਡ ਕਰਨ ਪੁੱਜੀ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਇੱਟਾਂ, ਪੱਥਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਰੇਡ ਕਰਨ ਪੁੱਜੀ ਪੁਲਿਸ ਨੂੰ ਪਈਆਂ ਭਾਜੜਾਂ

ਇਸ ਹਮਲੇ 'ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਜ਼ਖਮੀ ਹੋ ਗਏ। ਪੁਲਿਸ ਵੱਲੋਂ ਉਕਤ ਮਾਫੀਆ ਨਾਲ ਸਬੰਧਤ ਲੋਕਾਂ ਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 2 ਪਿਸਤੌਲਾਂ ਤੇ 6 ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ

ABOUT THE AUTHOR

...view details