ਮਾਨਸਾ: ਅਨਾਜ ਮੰਡੀ ਚੋਂ ਅੱਜ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਅਨਾਜ ਮੰਡੀ ਚੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਖਰੀਦ ਸ਼ੁਰੂ ਕਰਵਾਈ। ਉਧਰ ਕਿਸਾਨਾਂ ਨੂੰ ਡਰ ਸਤਾ ਰਿਹਾ ਹੈ ਕਿ ਸਰਕਾਰ ਵੱਲੋਂ ਖਰੀਦ ਤਾਂ ਸ਼ੁਰੂ ਕਰਵਾ ਦਿੱਤੀ ਗਈ ਹੈ ਪਰ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਤੇ ਦੂਸਰਾ ਮੌਸਮ ਵੀ ਖ਼ਰਾਬ ਹੈ।
ਕਣਕ ਦੀ ਖ਼ਰੀਦ ਪ੍ਰਕਿਰਿਆ ਹੋਈ ਸ਼ੁਰੂ ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀ ਵਿੱਚ ਆਉਣ ਵਾਲੀ ਫ਼ਸਲ ਤੁਰੰਤ ਖਰੀਦੀ ਜਾਵੇਗੀ ਅਤੇ ਉਨ੍ਹਾਂ ਇਹ ਵੀ ਕਹਿ ਕੇ ਆਡ਼੍ਹਤੀਆਂ ਦੀ ਸਿੱਧੀ ਅਦਾਇਗੀ ਦੇ ਕਾਰਨ ਦੋ ਦਿਨਾਂ ਦੀ ਹੜਤਾਲ ਸੀ ਜਿਸ ਕਾਰਨ ਖਰੀਦ ਸ਼ੁਰੂ ਨਹੀਂ ਹੋਈ ਸੀ। ਉਨ੍ਹਾਂ ਇਸ ਮੌਕੇ ਭਰੋਸਾ ਦੁਆਇਆ ਕਿ ਮੰਡੀ ਚੋਂ ਆਉਣ ਵਾਲੇ ਵਪਾਰੀ ਕਿਸਾਨ ਮਜ਼ਦੂਰ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਸਿੱਧੀ ਅਦਾਇਗੀ ਨੂੰ ਲੈ ਕੇ ਵਪਾਰੀਆਂ ਦੀ ਦੋ ਦਿਨਾਂ ਤੋਂ ਹੜਤਾਲ ਚੱਲ ਰਹੀ ਸੀ ਪਰ ਅੱਜ ਹੜਤਾਲ ਖ਼ਤਮ ਹੋ ਚੁੱਕੀ ਅਤੇ ਮੰਡੀ ਵਿੱਚ ਖਰੀਦ ਵੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਮੰਡੀਆਂ ਦੇ ਵਿੱਚ ਪ੍ਰਬੰਧ ਮੁਕੰਮਲ ਹਨ ਅਤੇ ਅੱਜ ਮੰਡੀ ਦੇ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਇੱਕ ਸੌ ਪੰਜਾਹ ਦੇ ਕਰੀਬ ਮੰਡੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਦੇ ਵਿਚ ਸ਼ੈੱਲਰਾਂ ਨੂੰ ਯਾਰਡ ਵੀ ਘੋਸ਼ਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੀ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ