ਬਠਿੰਡਾ 'ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ - maansoon
ਮੀਂਹ ਪੈਣ ਕਾਰਨ ਬਠਿੰਡਾ ਸ਼ਹਿਰ 'ਚ ਪਾਣੀ ਭਰ ਗਿਆ ਹੈ ਜਿਸ ਕਾਰਨ ਡਿਪਟੀ ਕਮਿਸ਼ਨਰ ਨੇ 17 ਜੁਲਾਈ ਛੁੱਟੀ ਐਲਾਨ ਕੀਤਾ ਹੈ
ਚੰਡੀਗੜ੍ਹ: ਮਾਨਸੂਨ ਆਉਂਦਿਆ ਹੀ ਪੰਜਾਬ 'ਚ ਲਗਾਤਾਰ ਮੀਂਹ ਪੈ ਰਿਹਾ ਹੈ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਲੋਕਾਂ ਲਈ ਮੁਸ਼ਕਿਲਾਂ ਖੜੀਆਂ ਕਰ ਦਿੱਤੀਆਂ ਹਨ ਮੀਂਹ ਕਾਰਨ ਬਠਿੰਡਾ ਸ਼ਹਿਰ 'ਚ ਪਾਣੀ ਭਰ ਗਿਆ ਹੈ ਜਿਸ ਕਾਰਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਬਲਜੀਤ ਕੁਮਾਰ ਦਿਓ ਨੇ ਦੱਸਿਆ ਕਿ ਕੱਲ੍ਹ 17 ਜੁਲਾਈ 2019 ਨੂੰ ਜਾਰੀ ਹੁਕਮਾਂ ਦੇ ਅਨੁਸਾਰ ਬਠਿੰਡਾ ਸ਼ਹਿਰ ਦੇ ਸਾਰਿਆਂ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀ ਹੋਵੇਗੀ।
ਦੱਸ ਦੇਈਏ ਕਿ ਸੂਬੇ 'ਚ ਜਿਆਦਾ ਮੀਂਹ ਕਾਰਨ ਪਟਿਆਲਾ ਦੇ ਕਈ ਸਕੂਲਾਂ 'ਚ ਵੀ ਪਾਣੀ ਭਰ ਗਿਆ ਹੈ ਜਿਸ ਕਾਰਨ ਜ਼ਿਲ੍ਹਾ ਅਫ਼ਸਰ ਨੇ ਪਟਿਆਲਾ 'ਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।