ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਸੂਬੇ ਵਿੱਚ ਅਕਾਲੀ ਦਲ ਧਰਨੇ ਪ੍ਰਦਰਸ਼ਨ ਕਰ ਰਿਹਾ ਤੇ ਕਾਂਗਰਸ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕਰ ਰਿਹਾ ਹੈ। ਅੱਜ ਵੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਚੌਥੇ ਦਿਨ ਵੀ ਗਵਰਨਰ ਹਾਊਸ ਵੱਲ ਕੂਡ ਕੀਤਾ ਹੈ।
ਰਾਜ ਭਵਨ ਘੇਰਨ ਪਹੁੰਚੇ ਅਕਾਲੀਆਂ ਨੂੰ ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਲਿਆ ਹਿਰਾਸਤ 'ਚ
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਸੂਬੇ ਵਿੱਚ ਅਕਾਲੀ ਦਲ ਦਾ ਧਰਨਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ। ਗਵਰਨਰ ਹਾਊਸ ਪਹੁੰਚਣ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਚ ਲਿਆ ਗਿਆ। ਪ੍ਰਦਰਸ਼ਨ ਦੀ ਪ੍ਰਧਾਨਗੀ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਕਰ ਰਹੇ ਸਨ।
ਦੱਸਣਯੋਗ ਹੈ ਕਿ ਸੂਬੇ ਭਰ 'ਚ ਜ਼ਹਰੀਲੀ ਸ਼ਰਾਬ ਦਾ ਮਾਮਲਾ ਭਖਿਆ ਹੋਇਆ ਹੈ ਅਤੇ ਬੀਤੇ ਤਿੰਨ ਦਿਨਾਂ ਤੋਂ ਅਕਾਲੀ ਦਲ ਵੱਲੋਂ ਲਗਾਤਾਰ ਪ੍ਰਰਦਰਸ਼ਨ ਕੀਤਾ ਜਾ ਰਿਹਾ ਹੈ। ਗਵਰਨਰ ਹਾਊਸ ਵੱਲ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਸ਼ਰਨਜੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਬੀਤੇ ਤਿੰਨ ਸਾਲਾਂ ਤੋਂ ਕਾਂਗਰਸ ਸਰਕਾਰ ਲਗਾਤਾਰ ਮਾਫੀਆ ਰਾਜ ਨੂੰ ਵਧਾਵਾ ਰਹੀ ਹੈ ਅਤੇ ਇਸ ਮਹਾਂਮਾਰੀ ਦੇ ਵਿੱਚ ਨਕਲੀ ਸ਼ਰਾਬ ਨਾਲ ਜਿੱਥੇ ਸੂਬੇ ਦੇ ਵਿੱਤੀ ਹਾਲਾਤ ਖ਼ਰਾਬ ਹੋਏ ਹਨ ਉੱਥੇ ਹੀ ਕਈ ਘਰਾਂ ਦੇ ਚਿਰਾਗ ਇਸ ਜ਼ਹਿਰੀਲੀ ਸ਼ਰਾਬ ਨੇ ਨਿਗਲ ਲਏ ਹਨ। ਇਨ੍ਹਾਂ ਸਭ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਮੀਡੀਆ ਨਾਲ ਰੂਬਰੂ ਹੋਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਗਵਰਨਰ ਹਾਉਸ 'ਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ ਜਿਸ ਕਾਰਨ ਵੀ ਪੁਲਿਸ ਸਖਤੀ ਵਰਤਦਿਆਂ ਇੱਕਠ ਨਹੀਂ ਹੋਣ ਦੇ ਰਹੀ। ਇਸ ਤਰ੍ਹਾਂ ਜ਼ਹਰੀਲੀ ਸ਼ਰਾਬ ਦੇ ਮਾਮਲੇ ਤੇ ਵਿਰੋਧੀ ਦਿਰਾਂ ਪੂਰੀ ਤਰ੍ਹਾਂ ਸਰਗਰਮ ਵਿਖਾਈ ਦੇ ਰਹੀਆਂ ਹਨ, ਅਤੇ ਪੀੜਤ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰਦਿਆਂ ਅਕਾਲੀ ਦਲ ਲਗਾਤਾਰ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰ ਰਿਹਾ ਹੈ।