ਜਲੰਧਰ: ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੇ ਨਾਲ ਹੀ 17 ਸੂਬਿਆਂ 'ਚ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਗਿਆ। ਪੰਜਬ 'ਚ ਵੀ 4 ਵਿਧਾਨ ਸਭਾ ਸੀਟਾਂ ਫਗਵਾੜਾ, ਮੁਕੇਰੀਆਂ, ਮੁੱਲਾਪੁਰ ਦਾਖਾ, ਜਲਾਲਾਬਾਦ 'ਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸੇ ਲੜੀ 'ਚ ਪਾਰਟੀ ਦੇ ਆਹੁਦੇਦਾਰਾ ਨਾਲ ਮੀਟਿੰਗ ਕਰਨ ਹੁਸ਼ਿਆਰਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਸੋਮ ਪ੍ਰਕਾਸ਼ ਜਲੰਧਰ ਪਹੁੰਚੇ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਬੀਜੇਪੀ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ।
ਜ਼ਿਮਨੀ ਚੋਣਾਂ 'ਚ ਟਿਕਟ ਨੂੰ ਲੈ ਕੇ ਸੋਮ ਪ੍ਰਕਾਸ਼ ਦਾ ਕੇਂਦਰ ਦੇ ਹੱਕ ਨਾਅਰਾ - bhagwara bypoll election news
ਹੁਸ਼ਿਆਰਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਜ਼ਿਮਨੀ ਚੋਣਾਂ ਨੂੰ ਲੈ ਕੇ ਕਿਹਾ ਕਿ ਬੀਜੇਪੀ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਸ ਦਾ ਹਰ ਆਹੁਦੇਦਾਰ ਸਵਾਗਤ ਕਰੇਗਾ ਅਤੇ ਉਮੀਦਵਾਰ ਦੇ ਹੱਕ ਵਿੱਚ ਡੱਟ ਕੇ ਪ੍ਰਚਾਰ ਕੀਤਾ ਜਾਵੇਗਾ।
ਫ਼ੋਟੋ
ਆਪਣੀ ਪਤਨੀ ਦੋ ਜ਼ਿਮਨੀ ਚੋਣ ਲੜਨ ਨੂੰ ਲੈ ਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਅਧਿਕਾਰ ਪਾਰਟੀ ਹਾਈਕਮਾਨ ਨੂੰ ਹੈ ਕਿ ਉਹ ਟਿਕਟ ਕਿਸ ਨੂੰ ਦਿੰਦੀ ਹੈ ਅਤੇ ਜਿਸ ਨੂੰ ਵੀ ਟਿਕਟ ਦਿੱਤੀ ਜਾਵੇਗੀ ਪਾਰਟੀ ਉਸ ਦੇ ਹੱਕ ਵਿੱਚ ਖੜੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ ਕੋਈ ਵੀ ਕੰਮ ਨਹੀਂ ਕੀਤਾ, ਜਿਸ ਦਾ ਜਵਾਬ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਨੂੰ ਦੇਵੇਗੀ।