ਤਰਨਤਾਰਨ : ਸੀ.ਆਈ.ਏ. ਸਟਾਫ਼ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਵੱਲੋਂ ਪਿੰਡ ਰਾਮ ਖਾਰਾ ਵਿਖੇ ਇੱਕ ਘਰ ਵਿੱਚ ਛਾਪੇਮਾਰੀ ਦੌਰਾਨ 2 ਕੁਵਿੰਟਲ ਚੂਰਾ ਪੋਸਤ ਬਰਾਮਦ ਕੀਤਾ ਗਿਆ।
2 ਕੁਵਿੰਟਲ ਚੂਰਾ ਪੋਸਤ ਸਮੇਤ ਕੀਤਾ 1 ਕਾਬੂ - Tarntaran
ਪੁਲਿਸ ਨੇ ਗੁਪਤਾ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਦਵਿੰਦਰ ਸਿੰਘ ਨਾਂਅ ਦੇ ਵਿਅਕਤੀ ਘਰੋਂ ਚੂਰਾ ਪੋਸਤ ਬਰਾਮਦ ਕੀਤਾ ਹੈ।
2 ਕੁਵਿੰਟਲ ਚੂਰਾ ਪੋਸਤ ਸਮੇਤ ਕੀਤਾ 1 ਕਾਬੂ
ਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਰਾਮ ਖਾਰਾ ਦਾ ਵਾਸੀ ਦਵਿੰਦਰ ਸਿੰਘ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਹੈ। ਪੁਲਿਸ ਵੱਲੋਂ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕੀਤੀ ਗਈ ਤਾਂ ਦਵਿੰਦਰ ਸਿੰਘ ਦੇ ਘਰੋਂ 2 ਕੁਵਿੰਟਲ ਚੂਰਾ ਪੋਸਤ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਦਾ ਰਿਮਾਂਡ ਲੈ ਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇਸ ਧੰਦੇ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਇਹ ਚੂਰਾ ਪੋਸਤ ਕਿਥੋਂ ਲਿਆ ਕੇ ਕਿਥੇ ਵੇਚਿਆ ਜਾਣਾ ਸੀ।