ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਬਣਾਏ ਗਏ ਹਨ ਉਹਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਦਾ ਦਿਨ ਸੰਯੁਕਤ ਕਿਸਾਨ ਮੋਰਚੇ ਨੇ ਦਮਨ ਦਿਵਸ ਵੱਜੋਂ ਮਨਾਉਣ ਲਈ ਅਪੀਲ ਕੀਤੀ ਸੀ, ਜਿਸ ਦੇ ਚੱਲਦੇ ਖਾਲੜਾ ਮਿਸ਼ਨ ਆਂਰਗਨਾਈਜਸ਼ਨ ਵੱਲੋਂ ਰਾਸ਼ਟਰਪਤੀ ਨੂੰ ਇੱਕ ਖੁੱਲੀ ਚਿੱਠੀ ਲਿਖੀ ਗਈ।
ਖਾਲੜਾ ਮਿਸ਼ਨ ਆਰਗਨਾਈਜੇਸ਼ਨ ਨੇ ਰਾਸ਼ਟਰਪਤੀ ਨੂੰ ਲਿੱਖੀ ਚਿੱਠੀ - Khalra Mission Organization
ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਬਣਾਏ ਗਏ ਹਨ ਉਹਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਦਾ ਦਿਨ ਸੰਯੁਕਤ ਕਿਸਾਨ ਮੋਰਚੇ ਨੇ ਦਮਨ ਦਿਵਸ ਵੱਜੋਂ ਮਨਾਉਣ ਲਈ ਅਪੀਲ ਕੀਤੀ ਸੀ, ਜਿਸ ਦੇ ਚੱਲਦੇ ਖਾਲੜਾ ਮਿਸ਼ਨ ਆਂਰਗਨਾਈਜਸ਼ਨ ਵੱਲੋਂ ਰਾਸ਼ਟਰਪਤੀ ਨੂੰ ਇੱਕ ਖੁੱਲੀ ਚਿੱਠੀ ਲਿਖੀ ਗਈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਚਿੱਠੀ ਲਿਖ ਰਹੇ ਹਾਂ ਕਿ ਅੱਜ ਦੇਸ਼ ਕਾਰਪੋਰੇਟ ਘਰਾਣਿਆ ਦੇ ਕਹਿਣਾ ਤੇ ਚੱਲ ਰਿਹਾ ਹੈ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਤੇ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ।
ਉਨ੍ਹਾਂ ਨੇ ਕਿਹਾ ਕਿ ਲਗਾਤਾਰ ਦੇਸ਼ ਵਿੱਚ ਅਰਬਾਂ-ਖਰਬਾਂ ਦੇ ਘੋਟਾਲੇ ਹੋ ਰਹੇ ਹਨ ਪਰ ਕੇਂਦਰ ਦੀ ਸਰਕਾਰ ਇਸ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਇਹ ਸਭ ਮਿਲੀਭੁੁਗਤ ਨਾਲ ਚੱਲ ਰਿਹਾ ਹੈ। ਇਸ ਵਿੱਚ ਰਾਸ਼ਟਰਪਤੀ ਨੂੰ ਦਖਲ ਦੇ ਕੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਨੂੰ ਬਚਾਇਆ ਜਾ ਸਕੇ।