ਤਰਨਤਾਰਨ:ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਧੁੰਨ ਵੱਲੋਂ ਪਿੰਡ ਡੱਲ ਵਿੱਚ ਆਪ ਵਰਕਰਾਂ ਤੇ ਆਗੂਆਂ ਦੇ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਹੋਇਆ ਕੇਜਰੀਵਾਲ ਦੀ ਸਰਕਾਰ ਬਣਾਉਣ ਦੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ। ਇਹ ਮੀਟਿੰਗ ਪਿੰਡ ਡੱਲ ਦੇ ਸਾਬਕਾ ਫੌਜੀ ਲਖਵਿੰਦਰ ਸਿੰਘ ਡੱਲ ਦੇ ਗ੍ਰਹਿ ਵਿਖੇ ਹੋਈ ।ਜਿਸ ਵਿੱਚ ਪਿੰਡ ਵਾਸੀਆਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੀਟਿੰਗ ਦੌਰਾਨ ਆਪ ਆਗੂਆਂ ਨੇ ਜੰਮ ਕੇ ਸੂਬਾ ਸਰਕਾਰ ਤੇ ਅਕਾਲੀ ਦਲ ਜੰਮਕੇ ਨਿਸ਼ਾਨੇ ਸਾਧੇ ਗਏ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਦੇ ਸਮੇਂ ਸੂਬੇ ਦਾ ਕੋਈ ਵਿਕਾਸ ਨਹੀਂ ਹੋਇਆ ਜਿਸ ਕਰਕੇ ਲੋਕਾਂ ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਹੁਣ ਲੋਕ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤਾਂ ਕਿ ਆਉਣ ਵਾਲੀਆਂ ਚੋਣਾਂ ਚ ਪਾਰਟੀ ਨੂੰ ਜਿੱਤ ਦਿਵਾਈ ਜਾ ਸਕੇ।