ਤਰਨਤਾਰਨ: ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ ਆਪਣੇ ਗੁਆਂਢ ਵਿੱਚ ਰਹਿੰਦੀ 14 ਸਾਲਾ ਮਾਨਸਿਕ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਵੱਲੋਂ ਉਕਤ ਲੜਕੀ ਨਾਲ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਘਰ ਵਿੱਚ ਕੋਈ ਨਹੀਂ ਸੀ। ਅਚਾਨਕ ਹੀ ਲੜਕੀ ਦੀ ਮਾਂ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਮੁਲਜ਼ਮ ਲੱਖਾ ਵੱਲੋਂ ਉਸ ਦੀ ਲੜਕੀ ਨਾਲ ਜਬਰੀ ਸਰੀਰਕ ਸਬੰਧ ਬਣਾਏ ਜਾ ਰਹੇ ਸਨ। ਲੜਕੀ ਦੀ ਮਾਤਾ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
3 ਬੱਚਿਆਂ ਦੇ ਪਿਓ ਨੇ ਮਾਨਸਿਕ ਤੌਰ 'ਤੇ ਬਿਮਾਰ ਬੱਚੀ ਨਾਲ ਕੀਤਾ ਜਬਰ ਜਨਾਹ - online khabran
ਤਰਨਤਾਰਨ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ 14 ਸਾਲਾ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।
ਫ਼ਾਈਲ ਫ਼ੋਟੋ
ਪੀੜਤਾ ਦੀ ਮਾਂ ਨੇ ਕਿਹਾ ਕਿ ਲੜਕੀ ਨੂੰ ਘਰ ਵਿੱਚ ਇੱਕਲੀ ਦੇਖ ਕੇ ਮੁਲਜ਼ਮ ਨੇ ਇਹ ਘਿਨੌਣਾ ਕੰਮ ਕੀਤਾ ਹੈ, ਜਿਸ ਲਈ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਸਬੰਧ ਵਿੱਚ ਥਾਣਾ ਝਬਾਲ ਵਿਖੇ ਪੁਲਿਸ ਵੱਲੋਂ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।